DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰੀ ਰਾਜ ਮੰਤਰੀ Ravneet Bittu ਪੰਜਾਬ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼

ਬਿੱਟੂ ਵੱਲੋਂ ਐਡਵੋਕੇਟ ਰਮਨਦੀਪ ਸਿੰਘ ਤੇ ਅਨੁਤੇਜ ਸਿੰਘ ਨੇ ਰੱਖਿਆ ਪੱਖ; 15 ਜੂਨ ਨੂੰ ਮੁੜ ਸੱਦਿਆ

  • fb
  • twitter
  • whatsapp
  • whatsapp
featured-img featured-img
ਬਿੱਟੂ ਦੇ ਵਕੀਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਫੋਟੋ; ਆਤਿਸ਼ ਗੁਪਤਾ
Advertisement

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Commission for Scheduled Castes) ਦੇ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਨਿੱਜੀ ਕਾਰਨਾਂ ਕਰਕੇ ਦਿੱਲੀ ਜਾਣਾ ਪਿਆ ਹੈ। ਅੱਜ ਰਵਨੀਤ ਬਿੱਟੂ ਵੱਲੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਅਨੁਤੇਜ ਸਿੰਘ ਕਮਿਸ਼ਨ ਦੇ ਦਫ਼ਤਰ ਪਹੁੰਚੇ।

ਦੂਜੇ ਪਾਸੇ ਸੰਗਰੂਰ ਦੇ ਐਸ ਪੀ ਰਾਜੇਸ਼ ਛਿੱਬਰ ਮੌਜੂਦ ਰਹੇ। ਕੇਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਹਨਾਂ ਦੇ ਵਕੀਲ ਨੇ ਪੱਖ ਰੱਖਿਆ। ਕਮਿਸ਼ਨ ਨੇ ਮਾਮਲੇ ਦੀ ਅਗਲੀ ਸੁਣਵਾਈ 15 ਜੂਨ ਉੱਤੇ ਪਾਉਂਦੇ, ਬਿੱਟੂ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ।

Advertisement

ਜ਼ਿਕਰਯੋਗ ਹੈ ਕਿ 26 ਮਈ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਧੂਰੀ ਵਿਖੇ ਪੁਲੀਸ ਮੁਲਾਜ਼ਮਾਂ ਨਾਲ ਮਾਮੂਲੀ ਤਕਰਾਰ ਹੋ ਗਈ ਸੀ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਅਣਜਾਨੇ ਵਿੱਚ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ, ਜਿਸ ਦਾ ਪੰਜਾਬ ਰਾਜ ਅਨੁਸੂਚੀ ਜਾਤੀਆਂ ਕਮਿਸ਼ਨ ਵੱਲੋਂ ਖੁੱਦ ਨੋਟਿਸ ਲਿਆ ਗਿਆ ਅਤੇ ਬਿੱਟੂ ਨੂੰ ਨੋਟਿਸ ਜਾਰੀ ਕਰਕੇ ਸੱਦਿਆ ਗਿਆ। ਹਾਲਾਂਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਉਕਤ ਮਾਮਲੇ ਲਈ ਨਿੱਜੀ ਤੌਰ ’ਤੇ ਮੁਆਫੀ ਮੰਗ ਲਈ ਹੈ।

Advertisement

Advertisement
×