DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਿਵੇਕਲਾ ਫ਼ੈਸਲਾ: ਮਾਣਕਪੁਰ ਸ਼ਰੀਫ਼ ਵਾਸੀ ਪ੍ਰੇਮ ਵਿਆਹ ਖ਼ਿਲਾਫ਼ ਹੋਏ ਸਖਤ

ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਪਿੰਡ ਵਿੱਚ ਨਾ ਰਹਿਣ ਦੇਣ ਦਾ ਐਲਾਨ; ਪੰਚਾਇਤ ਨੇ ਗ੍ਰਾਮ ਸਭਾ ਵਿੱਚ ਲਿਆ ਫ਼ੈਸਲਾ
  • fb
  • twitter
  • whatsapp
  • whatsapp
featured-img featured-img
ਮਤੇ ਦੀ ਕਾਪੀ ਦਿਖਾਉਂਦੇ ਮਾਣਕਪੁਰ ਸ਼ਰੀਫ਼ ਦੇ ਪੰਚਾਇਤ ਮੈਂਬਰ ਤੇ ਹੋਰ ਪਤਵੰਤੇ।
Advertisement
ਬਲਾਕ ਮਾਜਰੀ ਦੇ ਅਧੀਨ ਪੈਂਦੇ ਪਿੰਡ ਮਾਣਕਪੁਰ ਸ਼ਰੀਫ਼ ਦੀ ਪੰਚਾਇਤ ਨੇ ਪਿੰਡ ਦੇ ਮਾਪਿਆਂ ਦੀ ਮਰਜ਼ੀ ਤੋਂ ਬਗੈਰ ਪ੍ਰੇਮ ਵਿਆਹ ਕਰਵਾਉਣ ਵਾਲੇ ਮੁੰਡੇ ਜਾਂ ਕੁੜੀ ਖ਼ਿਲਾਫ਼ ਮਤਾ ਪਾਸ ਕਰਕੇ ਅਜਿਹੇ ਵਿਆਹ ਰਚਾਉਣ ਵਾਲਿਆਂ ਨੂੰ ਪਿੰਡ ਵਿੱਚ ਰਹਿਣ ਦੇ ਅਧਿਕਾਰ ਤੋਂ ਵਾਂਝਾ ਕਰਨ ਅਤੇ ਕੋਈ ਸਹੂਲਤ ਮੁਹਈਆ ਨਾ ਕਰਵਾਏ ਜਾਣ ਸਬੰਧੀ ਸਹਿਮਤੀ ਪ੍ਰਗਟ ਕੀਤੀ ਹੈ। ਪੰਚਾਇਤ ਨੇ ਅਜਿਹੇ ਜੋੜੇ ਦੀ ਮਦਦ ਕਰਨ ਵਾਲੇ ਪਿੰਡ ਵਾਸੀ ਖ਼ਿਲਾਫ਼ ਵੀ ਕਾਰਵਾਈ ਦਾ ਐਲਾਨ ਕੀਤਾ ਹੈ।

ਮਾਣਕਪੁਰ ਸ਼ਰੀਫ਼ ਦੀ ਇੱਕ ਕਲੋਨੀ ਵਿੱਚ ਆਹਮੋ-ਸਾਹਮਣੇ ਘਰਾਂ ਵਿੱਚ ਰਹਿੰਦੇ ਲੜਕੇ ਤੇ ਲੜਕੀ ਵੱਲੋਂ ਪ੍ਰੇਮ ਵਿਆਹ ਕਰਵਾਉਣ ਖ਼ਿਲਾਫ਼ ਰੋਹ ਵਿੱਚ ਆਏ ਪਿੰਡ ਵਾਸੀਆਂ ਦਾ ਇਕੱਠ ਹੋਇਆ। ਇਸ ਇਕੱਠ ਦੌਰਾਨ ਇਸ ਮਸਲੇ ਨੂੰ ਲੈ ਕੇ ਚਰਚਾ ਕੀਤੀ ਗਈ ਅਤੇ ਗ੍ਰਾਮ ਸਭਾ ਦੀ ਸਹਿਮਤੀ ਨਾਲ ਪਿੰਡ ਦੀ ਪੰਚਾਇਤ ਨੇ ਫ਼ੈਸਲਾ ਕੀਤਾ ਕਿ ਪਿੰਡ ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਢੋਈ ਨਹੀਂ ਦੇਵੇਗਾ।

Advertisement

ਸਰਪੰਚ ਦਲਬੀਰ ਸਿੰਘ ਨੇ ਦੱਸਿਆ ਕਿ ਸਮੂਹ ਪੰਚਾਇਤ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਇਹ ਮਤਾ ਪਾਸ ਕੀਤਾ ਕਿ ਜੇਕਰ ਪਿੰਡ ਦਾ ਕੋਈ ਵੀ ਲੜਕਾ ਜਾਂ ਲੜਕੀ ਮਾਪਿਆਂ ਦੀ ਸਹਿਮਤੀ ਬਗੈਰ ਘਰੋਂ ਭੱਜ ਕੇ ਵਿਆਹ ਕਰਵਾਉਂਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਪਿੰਡ ਅਤੇ ਨੇੜਲੇ ਪਿੰਡ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੋਵੇਗਾ।

ਇਸ ਤੋਂ ਇਲਾਵਾ ਅਜਿਹੇ ਜੋੜੇ ਨੂੰ ਪਿੰਡ ਦੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਂਝਾ ਕਰ ਦਿੱਤਾ ਜਾਵੇਗਾ। ਸਰਪੰਚ ਦਲਵੀਰ ਸਿੰਘ ਨੇ ਦੱਸਿਆ ਕਿ ਜੇਕਰ ਪੰਚਾਇਤ ਦੇ ਇਸ ਮਤੇ ਖ਼ਿਲਾਫ਼ ਜੋੜੇ ਦਾ ਕੋਈ ਪਰਿਵਾਰਿਕ ਮੈਂਬਰ ਜਾਂ ਪਿੰਡ ਵਾਸੀ ਉਲੰਘਣਾ ਕਰਕੇ ਪ੍ਰੇਮ ਵਿਆਹ ਕਰਵਾਉਣ ਵਾਲਿਆਂ ਦੀ ਮਦਦ ਕਰੇਗਾ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਗ੍ਰਾਮ ਸਭਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਅਜਿਹੀ ਗਲਤੀ ਕਰਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਵਲੋਂ ਸਖ਼ਤੀ ਵਰਤੀ ਜਾਵੇ ਅਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੱਕ ਭਾਈਚਾਰੇ ਦੀ ਲੜਕੀ ਤੇ ਲੜਕੇ ਵੱਲੋਂ ਪ੍ਰੇਮ ਵਿਆਹ ਕਰਵਾਉਣ ਕਾਰਨ ਉਨ੍ਹਾਂ ਨੂੰ ਇਹ ਫ਼ੈਸਲਾ ਕਰਨਾ ਪਿਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਵਰਤਾਰੇ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਵਿਆਹ ਸਮਾਜ ਤੇ ਭਾਈਚਾਰੇ ਲਈ ਸਹੀ ਨਹੀਂ ਹਨ।

Advertisement
×