ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਜ਼ਿਲ੍ਹਿਆਂ ਦੇ DCs ਨੂੰ ਦਿੱਤੇ ਮੰਗ ਪੱਤਰ !

ਬਿਜਲੀ ਸੋਧ ਬਿਲ 2025 ਰੱਦ ਕਰਨ ਦੀ ਕੀਤੀ ਮੰਗ; ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਵਿਰੋਧ
Advertisement

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਕਿਸਾਨਾਂ-ਮਜ਼ਦੂਰਾਂ ਨੇ ਇਕੱਠੇ ਹੋ ਕੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਸੰਯੁਕਤ ਕਿਸਾਨ ਮੋਰਚਾ ਨੇ ਮੰਗ ਪੱਤਰਾਂ ਰਾਹੀਂ ਬਿਜਲੀ ਸੋਧ ਬਿਲ 2025 ਨੂੰ ਸੂਬਿਆਂ ਦੇ ਅਧਿਕਾਰਾਂ ਤੇ ਡਾਕਾ ਅਤੇ ਬਿਜਲੀ ਖੇਤਰ ਦੇ ਵੰਡ ਦੇ ਖੇਤਰ ਵਿੱਚ ਨਿੱਜੀਕਰਨ ਲਾਗੂ ਕਰਨ ਦੀ ਸਾਜ਼ਿਸ਼ ਕਰਾਰਿਆ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਠ ਨਵੰਬਰ ਤੋਂ ਪਹਿਲਾਂ ਪਹਿਲਾਂ ਇਸ ਦੇ ਖਿਲਾਫ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ।

Advertisement

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਪੰਜਾਬ ਕੋਲੋਂ ਅਧਿਕਾਰ ਖੋਹਣ ਦੀ ਕਾਰਵਾਈ ਨੂੰ ਸਿੱਧਾ ਧੱਕਾ ਗਰਦਾਨਦਿਆਂ ਹੈ। ਇਸ ਬਾਰੇ ਮੰਗ ਕੀਤੀ ਕਿ ਇਸ ਦਾ ਪਹਿਲਾ ਵਾਲਾ ਸਟੇਟਸ ਬਹਾਲ ਕਰਕੇ ਅਸਲੀ ਅਰਥਾਂ ਵਿੱਚ ਜਮਹੂਰੀ ਸਿਸਟਮ ਸਥਾਪਿਤ ਕੀਤਾ ਜਾਵੇ।

ਐੱਸਕੇਐੱਮ ਨੇ ਮੰਗ ਕੀਤੀ ਕਿ ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ, ਦਰਿਆਵਾਂ ਦੇ ਨਾਲ ਕੱਚੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਵੀ ਪੂਰਾ ਮੁਆਵਜ਼ਾ ਦਿੱਤਾ ਜਾਵੇ।

Advertisement
Tags :
Agriculture NewsDC OfficeFarmer DemandsFarmers Movementfarmers' protestIndian FarmersKisan Morcha Updatespunjab newsRural IssuesSamyukt Kisan Morcha
Show comments