ਪਟੇਲ ਦੀ ਜੈਅੰਤੀ ਨੂੰ ਸਮਰਪਿਤ ਏਕਤਾ ਮਾਰਚ
ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਮੌਕੇ ‘ਮੇਰਾ ਯੁਵਾ ਭਾਰਤ’ ਵੱਲੋਂ ਐੱਨ ਐੱਸ ਐੱਸ ਯੂਨਿਟ, ਸਿੱਖਿਆ ਵਿਭਾਗ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਏਕਤਾ ਮਾਰਚ ਕੀਤਾ ਗਿਆ ਜਿਸ ਨੂੰ ਚਾਂਸਲਰ ਡਾ. ਜੋਰਾ ਸਿੰਘ ਨੇ ਯੂਨੀਵਰਸਿਟੀ ਕੈਂਪਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਅਮਲੋਹ ਚੌਕ ਤੋਂ ਹੁੰਦਾ ਹੋਇਆ ਯੂਨੀਵਰਸਿਟੀ ਕੈਂਪਸ ਵਿੱਚ ਸਮਾਪਤ ਹੋਇਆ। ਇਸ ਵਿਚ ਵਿਦਿਆਰਥੀ, ਫੈਕਲਟੀ ਮੈਂਬਰ ਅਤੇ ਜ਼ਿਲ੍ਹਾ ਅਧਿਕਾਰੀ ਸ਼ਾਮਲ ਹੋਏ। ਚਾਂਸਲਰ ਡਾ. ਜੋਰਾ ਸਿੰਘ ਨੇ ਵਿਦਿਆਥੀਆਂ ਨੂੰ ਸਰਦਾਰ ਵੱਲਭ ਪਾਈ ਪਟੇਲ ਦੇ ਜੀਵਨ ਬਾਰੇ ਦੱਸਿਆ। ਵਾਈਸ ਚਾਂਸਲਰ ਪ੍ਰੋ. (ਡਾ.) ਹਰਸ਼ ਸਦਾਵਰਤੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਦੇਸ਼ ਦੀ ਸੇਵਾ ਵਿੱਚ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਯੂਥ ਅਫਸਰ ਕਾਰਤਿਕ ਸਿੰਗਲਾ ਨੇ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਸਬੰਧੀ ਚੱਲ ਰਹੇ ਸਮਾਗਮਾਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਦੱਸਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਕੀਤਾ ਗਿਆ। ਸਮਾਗਮ ਵਿੱਚ ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ, ਡਾਇਰੈਕਟਰ ਡਾ. ਪ੍ਰੀਸ਼ੀਅਸ ਸ਼ਿਓਰਾਨ, ਐੱਨ ਐੱਸ ਐੱਸ ਕੋਆਰਡੀਨੇਟਰ ਸਤੀਸ਼ ਕੁਮਾਰ ਤੇ ਥਾਣਾ ਮੁਖੀ ਬਲਜਿੰਦਰ ਸਿੰਘ ਕੰਗ ਆਦਿ ਸ਼ਾਮਲ ਸਨ।
