DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖ ਪੰਥ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ: ਗੜਗੱਜ

ਸਿੰਘਪੁਰਾ ’ਚ ਗੁਰੂ ਹਰਿਰਾਏ ਸਾਹਿਬ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ

  • fb
  • twitter
  • whatsapp
  • whatsapp
featured-img featured-img
ਸਿੰਘਪੁਰਾ ਵਿੱਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ।
Advertisement
ਗੁਰੂ ਹਰਿਰਾਏ ਸਾਹਿਬ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਸਿੰਘਪੁਰਾ ਦੇ ਗੁਰਦੁਆਰਾ ਗੁਰੂ ਹਰਿ ਰਾਏ ਸਾਹਿਬ ਵਿਖੇ ਹੋਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਚਰਨ ਵਿਚ ਅੱਜ ਗੁਰਦੁਆਰਾ ਸਾਹਿਬ ਵਿਚ ਸੱਚਖੰਡ ਵਾਸੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਨਾਲ ਦਹਾਕਿਆਂ ਤੋਂ ਚੱਲਦੀ ਆ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦੀ ਲੜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸੇ ਦੌਰਾਨ ਖੁਲ੍ਹੇ ਪੰਡਾਲ ਵਿਚ ਸਜਾਏ ਗਏ ਦੀਵਾਨਾਂ ਵਿਚ ਭਾਈ ਗੁਰਮੀਤ ਸਿੰਘ ਰੌਲੂ ਮਾਜਰਾ, ਭਾਈ ਪਰਮਜੀਤ ਸਿੰਘ, ਅਮਰਜੀਤ ਸਿੰਘ ਬਸੀ ਪਠਾਣਾ, ਦਲਬਾਰਾ ਸਿੰਘ ਹਰਗਣਾ, ਮਾਛੀਵਾੜੇ ਵਾਲੀਆਂ ਬੀਬੀਆਂ, ਹਰਜੀਤ ਕੌਰ ਚਮਕੌਰ ਸਾਹਿਬ, ਰਣਜੀਤ ਸਿੰਘ ਮੋਰਿੰਡਾ, ਮਨਜੀਤ ਕੌਰ ਲੁਧਿਆਣਾ, ਹਰਜੀਤ ਕੌਰ ਸਮਾਣਾ, ਸਵਰਨ ਸਿੰਘ ਬਿੰਦਰਖ, ਮਨਜੀਤ ਸਿੰਘ ਬਾਠ ਅਤੇ ਅਨੇਕਾਂ ਹੋਰਨਾਂ ਰਾਗੀ ਤੇ ਢਾਡੀ ਜਥਿਆਂ ਨੇ ਹਾਜ਼ਰੀ ਲਵਾਈ।

ਸਮਾਗਮ ਵਿੱਚ ਸੰਤ ਪਰਮਜੀਤ ਸਿੰਘ ਹੰਸਾਲੀ ਵਾਲਿਆਂ, ਬਾਬਾ ਨੇਕ ਸਿੰਘ ਧਿਆਨੂੰ ਮਾਜਰਾ, ਬਾਬਾ ਨਛੱਤਰ ਸਿੰਘ ਭਾਮੀਆ ਅਤੇ ਹੋਰਨਾਂ ਮਹਾਂਪੁਰਸ਼ਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Advertisement

ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਪੰਥ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨ ਵਾਲਿਆਂ ਤੋਂ ਇਨਸਾਫ਼ ਲੈਣ ਲਈ ਸਮੁੱਚੇ ਪੰਥ ਦਾ ਇੱਕਜੁੱਟ ਹੋਣਾ ਲਾਜ਼ਮੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ।

Advertisement

ਇਸ ਮੌਕੇ ਗੁਰਨਾਮ ਸਿੰਘ, ਗੁਰਮੇਲ ਸਿੰਘ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਮਹਿੰਦਰ ਸਿੰਘ, ਗੁਰਚਰਨ ਸਿੰਘ, ਤਜਿੰਦਰ ਸਿੰਘ, ਜ਼ੈਲਦਾਰ ਕੁਲਵਿੰਦਰ ਸਿੰਘ, ਜ਼ੈਲਦਾਰ ਸੁਖਪਾਲ ਸਿੰਘ, ਜ਼ੈਲਦਾਰ ਕਮਲਜੀਤ ਸਿੰਘ, ਰਵੀ ਵੜੈਚ ਅਤੇ ਦਰਸ਼ਨ ਸਿੰਘ ਹਾਜ਼ਰ ਸਨ।

Advertisement
×