ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 19 ਅਪਰੈਲ
ਇੱਥੇ ਮੰਡੀ ਗੋਬਿੰਦਗੜ੍ਹ-ਖੰਨਾ ਰੇਲਵੇ ਲਾਈਨਾਂ ਪਾਰ ਕਰਦੇ ਹੋਏ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਰੇਲਵੇ ਚੌਕੀ ਦੇ ਸਹਾਇਕ ਥਾਣੇਦਾਰ ਲਾਜਪਤ ਸਿੰਘ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ-ਖੰਨਾ ਦਰਮਿਆਨ ਅੱਪ ਰੇਲਵੇ ਲਾਈਨ ਪਾਰ ਕਰਦੇ ਹੋਏ 27-28 ਸਾਲਾ ਇੱਕ ਅਣਪਛਾਤਾ ਵਿਅਕਤੀ ਅੰਬਾਲਾ ਤੋਂ ਲੁਧਿਆਣਾ ਜਾ ਰਹੀ ਇਕ ਤੇਜ਼ ਰਫਤਾਰ ਅਣਪਛਾਤੀ ਰੇਲ ਗੱਡੀ ਹੇਠ ਆ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਕੱਟਿਆ ਗਿਆ। ਬੁਰੀ ਤਰ੍ਹਾਂ ਕੱਟੇ ਜਾਣ ਕਾਰਨ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਰਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਗਈ ਹੈ।