ਅਨਲੌਕ-2: ਵਿਆਹ ਸਮਾਗਮਾਂ ’ਚ ਸ਼ਰਾਬ ਪਰੋਸਣ ਨੂੰ ਮਨਜ਼ੂਰੀ

ਅਨਲੌਕ-2: ਵਿਆਹ ਸਮਾਗਮਾਂ ’ਚ ਸ਼ਰਾਬ ਪਰੋਸਣ ਨੂੰ ਮਨਜ਼ੂਰੀ

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਤੇ ਹਾਜ਼ਰ ਅਧਿਕਾਰੀ।

ਆਤਿਸ਼ ਗੁਪਤਾ
ਚੰਡੀਗੜ੍ਹ, 1 ਜੁਲਾਈ

ਕੇਂਦਰ ਸਰਕਾਰ ਵੱਲੋਂ ਅਨਲੌਕ-2 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਹੋਣ ਵਾਲੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਦੀ ਵਰਤੋਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਪਰ ਇਸ ਮੰਤਵ ਲਈ ਆਬਕਾਰੀ ਵਿਭਾਗ ਤੋਂ ਮਨਜ਼ੂਰੀ ਲੈਣਾ ਲਾਜ਼ਮੀ ਹੋਵੇਗਾ। ਇਸੇ ਦੌਰਾਨ ਸ਼ਹਿਰ ਵਿੱਚਲੇ ਬਾਰ ਅਤੇ ਰੈਸਤਰਾਂ ਵਿੱਚ ਸ਼ਰਾਬ ਦੀ ਵਰਤੋਂ ’ਤੇ ਪਾਬੰਦੀ ਜਾਰੀ ਰਹੇਗੀ। ਦੱਸਣਯੋਗ ਹੈ ਕਿ ਪ੍ਰਸ਼ਾਸਨ ਨੇ ਵਿਆਹ ਸਮਾਗਮਾਂ ਵਿੱਚ ਕੇਵਲ 50 ਜਣਿਆਂ ਨੂੰ ਸ਼ਾਮਿਲ ਹੋਣ ਦੀ ਪ੍ਰਵਾਨਗੀ ਦਿੱਤੀ ਹੈ।  ਇਸੇ ਦੌਰਾਨ ਪ੍ਰਸ਼ਾਸਨ ਨੇ ਸਕੂਟਰ ਤੇ ਮੋਟਰਸਾਈਕਲਾਂ ਊੱਤੇ ਦੋ ਵਿਅਕਤੀਆਂ ਦੇ ਬੈਠਣ, ਕਾਰ ਵਿੱਚ ਚਾਰ ਵਿਅਕਤੀਆਂ ਦੇ ਸਵਾਰ ਹੋਣ ਅਤੇ ਥ੍ਰੀ-ਵੀਲ੍ਹਰ ਵਿੱਚ 3 ਜਣਿਆਂ ਦੇ ਬੈਠਣ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ ਸ਼ਹਿਰ ਵਿਚਲੀਆਂ ਦੁਕਾਨਾਂ ਤੇ ਰੈਸਤਰਾਂ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਖੋਲ੍ਹ ਸਕਣਗੇ ਜੋ ਕਿ ਪਹਿਲਾਂ ਸਵੇਰੇ 10 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਖੁੱਲ੍ਹਦੇ      ਸਨ। ਇਸ ਗੱਲ ਦਾ ਪ੍ਰਗਟਾਵਾ    ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਨੇ ਕੋਵਿਡ-19 ਦੇ ਪ੍ਰਬੰਧਾਂ ਦੀ ਸਮੀਖਿਆ ਬੈਠਕ ਦੌਰਾਨ ਕੀਤਾ।

ਯੂਟੀ ਪ੍ਰਸ਼ਾਸਨ ਦੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਔਡ/ਈਵਨ ਫਾਰਮੂਲੇ ਨੂੰ ਖਤਮ ਕਰ ਦਿੱਤਾ ਹੈ। ਫਿਲਹਾਲ ਇਹ ਫਾਰਮੂਲਾ ਵੈਂਡਰਾਂ ’ਤੇ ਲਾਗੂ ਹੋਵੇਗਾ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਲੱਗਣ ਵਾਲੀਆਂ ਆਪਣੀਆਂ ਮੰਡੀਆਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ ਅਤੇ ਅੰਤਰਰਾਜੀ ਬੱਸ ਸੇਵਾ ਨੂੰ ਕੁਝ ਸਮੇਂ ਲਈ ਮੁਅਤੱਲ ਕਰ ਦਿੱਤਾ ਹੈ। ਇਸੇ ਦੌਰਾਨ ਸ਼ਹਿਰ ਵਿੱਚ ਕੋਈ ਵੀ ਸਮਾਜਿਕ/ਰਾਜਨੀਤਕ/ਖੇਡ/ਮਨੋਰੰਜਨ/ਸੱਭਿਆਚਾਰਕ ਅਤੇ ਧਾਰਮਿਕ ਸਮਾਗਮ ਕਰਨ ਜਾਂ ਭਾਰੀ ਇਕੱਠ ’ਤੇ ਪਾਬੰਦੀ ਜਾਰੀ ਰਹੇਗੀ।

 ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਅਨਲੌਕ-2 ਦੀਆਂ ਕੇਂਦਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਮਾਸਕ ਦੀ ਵਰਤੋਂ ਕਰਨਾ, ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਬਣਾਏ ਰੱਖਣਾ ਲਾਜ਼ਮੀ ਹੈ। ਸ੍ਰੀ ਪਰੀਦਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਸਾਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਿਮ, ਬਾਰ ਤੇ ਸਪਾ ਰਹਿਣਗੇ ਬੰਦ

ਯੂਟੀ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੇ ਸਮੇਂ ਨੂੰ ਬੇਸ਼ਕ ਇਕ ਘੰਟੇ ਵਧਾ ਦਿੱਤਾ ਹੈ ਪਰ ਸਿਨੇਮਾਘਰ, ਜਿਮ, ਸਵੀਮਿੰਗ ਪੂਲ, ਅਮਿਊਸਮੈਂਟ ਪਾਰਕ, ਬਾਰ, ਸਪਾ, ਅਾਡੀਟੋਰੀਅਮ ਤੇ ਅਸੈਂਬਲੀ ਹਾਲ ਫਿਲਹਾਲ ਬੰਦ ਰਹਿਣਗੇ।

ਕਾਲ ਸੈਂਟਰਾਂ ਨੂੰ ਨਾਈਟ ਸ਼ਿਫ਼ਟ ਚਲਾਉਣ ਦੀ ਪ੍ਰਵਾਨਗੀ: ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਸ਼ਹਿਰ ਵਿਚਲੇ ਕਾਲ ਸੈਂਟਰਾਂ ਅਤੇ ਸਨਅਤਾਂ ਨੂੰ ਨਾਈਟ ਸ਼ਿਫ਼ਟ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਪਨੀ ਦਾ ਮੁਲਾਜ਼ਮ ਕਰਫਿਊ ਦੌਰਾਨ ਰਾਤ 10 ਵਜੇ ਤੋਂ ਸਵੇਰੇ 5 ਵਜੇ ਦੇ ਵਿਚਕਾਰ ਬਾਹਰ ਨਹੀਂ ਆਵੇਗਾ। ਊਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ’ਤੇ ਕੰਮ ਕਰਨ ਵਾਲੇ ਮੁਲਾਜ਼ਮ ਰਾਤ 10 ਵਜੇ ਤੋਂ ਪਹਿਲਾਂ ਡਿਊਟੀ ’ਤੇ ਜਾਣਗੇ ਅਤੇ ਸਵੇਰੇ 5 ਵਜੇ ਤੋਂ ਬਾਅਦ ਹੀ ਘਰ ਵਾਪਸ ਆਉਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All