ਪੰਜਾਬ ’ਚ ਸਿਆਸੀ ਹਲਚਲ; ਅਚਾਨਕ ਪ੍ਰਿਯੰਕਾ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ !
Punjab politics: ਨਵਜੋਤ ਸਿੰਘ ਸਿੱਧੂ ਲੰਬੇ ਸਮੇਂ ਤੋਂ ਰਾਜਨੀਤੀ ਤੋਂ ਗੈਰਹਾਜ਼ਰ; ਅਚਾਨਕ ਮੁਲਾਕਾਤ ਦੇ ਕੀ ਮਾਇਨੇ
Advertisement
Punjab politics: ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਪ੍ਰਿਯੰਕਾ ਗਾਂਧੀ ਅਤੇ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਦਾ ਇਸ ਮੁਸ਼ਕਲ ਸਮੇਂ ਦੌਰਾਨ ਸਮਰਥਨ ਲਈ ਧੰਨਵਾਦ ਕੀਤਾ।
Advertisement
ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਲੰਬੇ ਸਮੇਂ ਤੋਂ ਰਾਜਨੀਤੀ ਤੋਂ ਗੈਰਹਾਜ਼ਰ ਹਨ। ਉਨ੍ਹਾਂ ਨੇ ਨਾ ਤਾਂ ਕਿਸੇ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਲਿਆ ਹੈ ਅਤੇ ਨਾ ਹੀ ਕੋਈ ਬਿਆਨ ਜਾਰੀ ਕੀਤਾ ਹੈ।
ਹਾਲ ਹੀ ਵਿੱਚ ਉਨ੍ਹਾਂ ਦੀ ਪਤਨੀ, ਨਵਜੋਤ ਕੌਰ ਸਿੱਧੂ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਹੈ। ਨਵਜੋਤ ਸਿੰਘ ਸਿੱਧੂ ਅਤੇ ਪ੍ਰਿਯੰਕਾ ਗਾਂਧੀ ਵਿਚਕਾਰ ਹੋਈ ਇਸ ਮੁਲਾਕਾਤ ਨੇ ਕਈ ਤਰ੍ਹਾਂ ਦੀਆਂ ਰਾਜਨੀਤਿਕ ਚਰਚਾਵਾਂ ਨੂੰ ਫਿਰ ਤੋਂ ਹਵਾ ਦੇ ਦਿੱਤੀ ਹੈ।
Advertisement