ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੀੜਤਾਂ ਦੀ ਮਦਦ ਲਈ ਅੱਗੇ ਆਇਆ ਯੂਟੀ ਪ੍ਰਸ਼ਾਸਨ

ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਹਡ਼੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਭੇਜੀ
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਦੇ ਹੋਏ।
Advertisement
ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦਦ ਲਈ ਯੂਟੀ ਪ੍ਰਸ਼ਾਸਨ ਵੀ ਡਟ ਗਿਆ ਹੈ। ਯੂਟੀ ਪ੍ਰਸ਼ਾਸਨ ਵੱਲੋਂ ਅੱਜ ਰੈੱਡ ਕਰਾਸ ਰਾਹੀਂ ਪੰਜਾਬ ਦੇ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਚਾਰ ਟਰੱਕ ਭੇਜੇ ਗਏ, ਜਿਸ ਨੂੰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਯੂਟੀ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਸ਼ਨ, ਪਸ਼ੂਆਂ ਦਾ ਚਾਰਾ, ਤਰਪਾਲਾਂ, ਭਾਂਡੇ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਭੇਜੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਇਸ ਦੁੱਖ ਦੀ ਘੜੀ ਵਿੱਚ ਸਾਰਿਆਂ ਨੂੰ ਪੰਜਾਬ ਦੇ ਨਾਲ ਖੜ੍ਹਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਪਹਿਲਾਂ ਵੀ ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਹੈ, ਜਦੋਂ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਰਾਹਤ ਸਮੱਗਰੀ ਭੇਜੀ ਜਾਵੇਗੀ। ਇਸ ਮੌਕੇ ਹਿੰਦੂ ਪਵਰ ਮਹਾਸਭਾ, ਖੇਤਰੀ ਖੁਖਰੇਨ ਸਭਾ ਅਤੇ ਸੀਨੀਅਰ ਸਿਟੀਜ਼ਨ ਵੇਲਫੇਅਰ ਐਸੋਸੀਏਸ਼ਨ ਨੇ ਪ੍ਰਸ਼ਾਸਨ ਦੀ ਮਦਦ ਕੀਤੀ। ਰੈੱਡ ਕਰਾਸ ਸੁਸਾਇਟੀ ਚੰਡੀਗੜ੍ਹ ਨੇ ਹੋਰਨਾਂ ਨੂੰ ਵੀ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।

Advertisement

 

Advertisement
Show comments