ਆਤਿਸ਼ ਗੁਪਤਾ
ਚੰਡੀਗੜ੍ਹ, 13 ਅਪਰੈਲ
ਚੰਡੀਗੜ੍ਹ ਵਿੱਚ ਕਰੋਨਾ ਮਹਾਮਾਰੀ ਤੋਂ ਬਾਅਦ ਸੈਲਾਨੀਆਂ ਦਾ ਆਮਦ ਘਟ ਗਈ ਹੈ। ਯੂਟੀ ਪ੍ਰਸ਼ਾਸਨ ਨੇ ਸਿਟੀ ਬਿਊਟੀਫੁੱਲ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਤਿਆਰੀਆਂ ਖਿੱਚ ਲਈਆਂ ਹਨ। ਇਸ ਲਈ ਸੈਰ ਸਪਾਟਾ ਵਿਭਾਗ ਨੂੰ ਸੈਲਾਨੀਆਂ ਦੇ ਰਹਿਣ-ਸਹਿਣ ਅਤੇ ਘੁੰਮਣ ਲਈ ਵਿਸ਼ੇਸ਼ ਪੈਕੇਜ਼ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਆਦੇਸ਼ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਧਰਮਪਾਲ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੇ ਹਨ।
ਸਲਾਹਕਾਰ ਨੇ ਕਿਹਾ ਕਿ ਸ਼ਹਿਰ ਵਿੱਚ ਸੈਲਾਨੀਆਂ ਦੀ ਖਿੱਚ ਲਈ ਜੰਗਲਾਤ ਇਲਾਕਿਆਂ ਵਿੱਚ ਵੱਖ-ਵੱਖ ਸਮਾਗਮ ਉਲੀਕੇ ਜਾਣ। ਇਸ ਤੋਂ ਇਲਾਵਾ ਸ਼ਹਿਰ ਵਿਚਲੀਆਂ ਪੁਰਾਣੀਆਂ ਅਤੇ ਇਤਿਹਾਸਕ ਥਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਹੈਰੀਟੇਜ ਵਾਕ ਕਰਵਾਈ ਜਾਵੇ। ਧਰਮਪਾਲ ਨੇ ਸੈਰ ਸਪਾਟਾ ਵਿਭਾਗ ਨੂੰ ਸੈਲਾਨੀਆਂ ਦੇ ਰਹਿਣ-ਸਹਿਣ ਲਈ ਵਧੀਆਂ ਥਾਵਾਂ ’ਤੇ ਘੱਟ ਦਰਾਂ ਵਿੱਚ ਪੈਕੇਜ ਤਿਆਰ ਕਰਨ ਦੇ ਵੀ ਆਦੇਸ਼ ਦਿੱਤੇ ਹਨ।
ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ ਦੇ ਆਲੇ ਦੁਆਲੇ ਸਥਿਤ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕੁਝ ਘੁੰਮਣਯੋਗ ਥਾਵਾਂ ਦੀ ਚੋਣ ਕਰਨ ਦੀ ਹਦਾਇਤ ਦਿੱਤੀ ਹੈ।
ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸੈਰ ਸਪਾਟਾ ਵਿਭਾਗ ਨੂੰ ਸ਼ਹਿਰ ਵਿਚਲੀਆਂ ਘੁੰਮਣ ਵਾਲੀਆਂ ਥਾਵਾਂ ’ਤੇ ਆਉਣ-ਜਾਣ ਲਈ ਵੀ ਯੋਜਨਾ ਤਿਆਰ ਕਰਨ ਦੀ ਅਪੀਲ ਕੀਤੀ ਹੈ। ਇਸ ਮਗਰੋਂ ਸੈਰ ਸਪਾਟਾ ਵਿਭਾਗ ਨੇ ਘੁੰਮਣ ਵਾਲੀਆਂ ਥਾਵਾਂ ਦੀ ਸੂਚੀਆਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।