UT Administration: ਜਨਤਕ ਸੇਵਾਵਾਂ ਤੇਜ਼ ਤੇ ਪਾਰਦਰਸ਼ੀ ਢੰਗ ਨਾਲ ਮਿਲਣ: ਡੀ ਸੀ
ਯੂ ਟੀ ਪ੍ਰਸ਼ਾਸਨ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਵਧੀਆ ਜਨਤਕ ਸੇਵਾਵਾਂ ਮੁਹੱਈਆ ਕਰਾਉਣ ਲਈ ਸਿੰਗਲ...
ਯੂ ਟੀ ਪ੍ਰਸ਼ਾਸਨ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਵਧੀਆ ਜਨਤਕ ਸੇਵਾਵਾਂ ਮੁਹੱਈਆ ਕਰਾਉਣ ਲਈ ਸਿੰਗਲ ਵਿੰਡੋ ਸਿਸਟਮ ਅਤੇ ਡਿਜੀਟਲ ਸੇਵਾਵਾਂ ਲਈ ਵੱਖ-ਵੱਖ ਸੂਬਿਆਂ ਦੇ ਮਾਡਲਾਂ ਦਾ ਮੰਥਨ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਦਾ ਉਦੇਸ਼ ਸਰਲ, ਤੇਜ਼, ਪਾਰਦਰਸ਼ੀ ਅਤੇ ਨਾਗਰਿਕ-ਕੇਂਦ੍ਰਿਤ ਸੇਵਾ ਡਿਲਿਵਰੀ ਤੰਤਰ ਬਣਾਉਣਾ ਹੈ। ਇਸ ਨਾਲ ਸ਼ਹਿਰ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੱਕ ਵਧੇਰੇ ਅਸਾਨੀ ਨਾਲ ਪਹੁੰਚ ਬਣਾਈ ਜਾ ਸਕੇਗੀ।
ਸ੍ਰੀ ਯਾਦਵ ਨੇ ਸਬੰਧਤ ਵਿਭਾਗਾਂ ਨੂੰ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਸੋਧਿਆ ਹੋਇਆ ਰੋਡਮੈਪ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਵਿੱਚ ਸਰਲ ਸੇਵਾ ਪ੍ਰਕਿਰਿਆਵਾਂ ਅਤੇ ਤਰਕਸੰਗਤ ਦਸਤਾਵੇਜ਼ੀ ਜ਼ਰੂਰਤਾਂ ਸ਼ਾਮਲ ਹੋਣ। ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਸਿਸਟਮ ਅਧੀਨ ਲਿਆਉਣ ਲਈ ਪ੍ਰਸਤਾਵਿਤ ਸਾਰੀਆਂ ਸੇਵਾਵਾਂ ਨੂੰ ਮੈਪ ਕੀਤਾ ਜਾਵੇ ਅਤੇ ਗ਼ੈਰ-ਜ਼ਰੂਰੀ ਜਾਂ ਦੁਹਰਾਉਣ ਵਾਲੀਆਂ ਪ੍ਰਕਿਰਿਆਵਾਂ ਨੂੰ ਘਟਾਉਣ ਅਤੇ ਲੋਕਾਂ ਨੂੰ ਕਈ ਵਿਭਾਗਾਂ ਨਾਲ ਗੱਲਬਾਤ ਕਰਨ ਦੀ ਜ਼ਰੂਰਤ ਨੂੰ ਘੱਟ ਕਰਨ ਲਈ ਦੁਬਾਰਾ ਤਿਆਰ ਕੀਤਾ ਜਾਵੇ। ਉਨ੍ਹਾਂ ਵਿਭਾਗਾਂ ਨੂੰ ਵਿਭਿੰਨ ਸੇਵਾਵਾਂ ਲਈ ਜ਼ਰੂਰੀ ਦਸਤਾਵੇਜ਼ਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸੇਵਾਵਾਂ ਲਈ ਸੇਵਾ ਦਾ ਅਧਿਕਾਰ (ਆਰ ਟੀ ਐੱਸ) ਸਮਾਂ-ਸੀਮਾ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਵਿਭਾਗਾਂ ਵੱਲੋਂ ਜਨਤਕ ਸੇਵਾਵਾਂ ਦਾ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਵਿਅਕਤੀ ਨੂੰ ਸੇਵਾਵਾਂ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

