ਚੰਡੀਗੜ੍ਹ ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਕਰਨ ਦੇ ਮਾਮਲੇ ਵਿੱਚ ਮੱਧ ਮਾਰਗ ’ਤੇ ਸੈਕਟਰ-7 ਸਥਿਤ ਜਨਤ ਨਾਮ ਦੇ ਕਲੱਬ ਨੂੰ ਸੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਨਤ ਕਲੱਬ ਵੱਲੋਂ ਨਾਜਾਇਜ਼ ਉਸਾਰੀਆਂ ਕੀਤੀਆਂ ਹੋਈਆ ਸਨ, ਜਿਸ ਨੂੰ ਹਟਾਉਣ ਲਈ ਕਈ ਵਾਰ ਨੋਟਿਸ ਜਾਰੀ ਕੀਤੇ ਹਨ। ਇਸ ਦੇ ਬਾਵਜੂਦ ਉਸ ਨੇ ਨਾਜਾਇਦ ਉਸਾਰੀਆਂ ਨੂੰ ਨਹੀਂ ਹਟਾਇਆ ਤਾਂ ਅੱਜ ਪ੍ਰਸ਼ਾਸਨ ਨੇ ਕਲੱਬ ਨੂੰ ਸੀਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਕਰਨ ਵਾਲੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਇਸ ਵਰ੍ਹੇ ਸ਼ਹਿਰ ਵਿੱਚ ਇਕ ਦਰਜਨ ਦੇ ਕਰੀਬ ਕਲੱਬਾਂ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਸੈਕਟਰ-26 ਅਤੇ 7 ਵਿੱਚ ਕਈ ਕਲੱਬਾਂ ਨੂੰ ਸੀਲ ਕੀਤਾ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸ਼ਹਿਰ ਵਿਚਲੇ ਸਾਲੇ ਕਲੱਬ ਮਾਲਕਾਂ ਨੂੂੰ ਚਿਤਾਵਨੀ ਦਿੱਤੀ ਕਿ ਉਹ ਨਾਜਾਇਜ਼ ਕਬਜ਼ਿਆਂ ਨੂੰ ਖਾਲ੍ਹੀ ਕਰ ਦੇਣ ਅਤੇ ਨਾਜਾਇਜ਼ ਉਸਾਰੀਆਂ ਨੂੰ ਨਿਯਮਤ ਕਰਨ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।