ਯੂਟੀ ਪ੍ਰਸ਼ਾਸਨ ਵੱਲੋਂ 40 ਹੋਰ ਇਲੈਕਟ੍ਰਿਕ ਬੱਸਾਂ ਖਰੀਦਣ ਦੀ ਤਿਆਰੀ

ਯੂਟੀ ਪ੍ਰਸ਼ਾਸਨ ਵੱਲੋਂ 40 ਹੋਰ ਇਲੈਕਟ੍ਰਿਕ ਬੱਸਾਂ ਖਰੀਦਣ ਦੀ ਤਿਆਰੀ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 22 ਜਨਵਰੀ

ਸੋਹਣੇ ਸ਼ਹਿਰ ਚੰਡੀਗੜ੍ਹ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਤਹਿਤ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ 40 ਹੋਰ ਬੱਸਾਂ ਖਰੀਦਣ ਦੀ ਤਿਆਰੀ ਖਿੱਚ ਲਈ ਹੈ ਜਦੋਂ ਕਿ 40 ਇਲੈਕਟ੍ਰਿਕ ਬੱਸਾਂ ਪਹਿਲਾਂ ਹੀ ਸ਼ਹਿਰ ਦੀਆਂ ਸੜਕਾਂ ’ਤੇ ਚੱਲ ਰਹੀਆਂ ਹਨ। ਇਨ੍ਹਾਂ ਬੱਸਾਂ ਦਾ ਚੰਡੀਗੜ੍ਹੀਏ ਖੂਬ ਆਨੰਦ ਮਾਣ ਰਹੇ ਹਨ ਅਤੇ ਇਸ ਉਪਰਾਲੇ ਦੇ ਸਕਾਰਾਤਮਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਨ੍ਹਾਂ ਨਤੀਜਿਆਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਅਜਿਹੀਆਂ ਹੋਰ ਬੱਸਾਂ ਖਰੀਦਣ ਲਈ ਟੈਂਡਰ ਵੀ ਜਾਰੀ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਵਿੱਚ 80 ਇਲੈਕਟ੍ਰਿਕ ਬੱਸਾਂ ਚਲਾਉਣ ਦਾ ਫ਼ੈਸਲਾ ਲਿਆ ਸੀ। ਇਹ ਬੱਸਾਂ ਦੋ ਗੇੜਾਂ ਵਿੱਚ ਸ਼ੁਰੂ ਕੀਤੀਆਂ ਜਾਣੀਆਂ ਸਨ। ਪਹਿਲੇ ਗੇੜ ਵਿੱਚ 40 ਬੱਸਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ। ਇਹ ਬੱਸਾਂ ਅਸ਼ੋਕਾ ਲੇਅਲੈਂਡ ਕੰਪਨੀ ਨੇ ਤਿਆਰ ਕੀਤੀਆਂ ਹਨ। ਹੁਣ ਦੂਜੇ ਗੇੜ ਵਿਚ 40 ਹੋਰ ਇਲੈਕਟ੍ਰਿਕ ਬੱਸਾਂ ਲਈ ਯੂਟੀ ਪ੍ਰਸ਼ਾਸਨ ਨੇ ਟੈਂਡਰ ਜਾਰੀ ਕਰ ਦਿੱਤਾ ਹੈ।

ਸ਼ਹਿਰ ਦੀਆਂ ਸ਼ੜਕਾਂ ’ਤੇ ਚੱਲਣ ਵਾਲੀ ਨਵੀਂ ਇਲੈਕਟ੍ਰਿਕ ਬੱਸ ਵਿੱਚ 36 ਸਵਾਰੀਆਂ ਬੈਠ ਸਕਦੀਆਂ ਹਨ ਜਦਕਿ ਖੜ੍ਹੇ ਹੋਣ ਤੋਂ ਬਾਅਦ ਕੁੱਲ 55 ਸਵਾਰੀਆਂ ਬੱਸ ਵਿੱਚ ਸਫ਼ਰ ਕਰ ਸਕਣਗੀਆਂ। ਬੱਸ ਨੂੰ ਚਾਰਜ ਕਰਨ ਲਈ ਸੈਕਟਰ-25 ਵਿੱਚ ਚਾਰਜਿੰਗ ਸਟੇਸ਼ਨ ਸਥਾਪਤ ਕੀਤਾ ਗਿਆ ਹੈ, ਜਿੱਥੇ ਇਕ ਬੱਸ ਨੂੰ ਤਿੰਨ ਘੰਟੇ ਵਿੱਚ ਚਾਰਜ ਕੀਤਾ ਜਾ ਸਕੇਗਾ। ਇਕ ਵਾਰ ਚਾਰਜ ਹੋਣ ਮਗਰੋਂ ਬੱਸ 130 ਤੋਂ 140 ਕਿੱਲੋਮੀਟਰ ਦਾ ਸਫ਼ਰ ਤੈਅ ਕਰ ਸਕੇਗੀ। ਇਸ ਲਈ ਯੂਟੀ ਪ੍ਰਸ਼ਾਸਨ ਵੱਲੋਂ ਠੇਕਾ ਕੰਪਨੀ ਨੂੰ 60 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾਵੇਗਾ। ਇਸ ਵੇਲੇ ਸੀਟੀਯੂ ਕੋਲ ਕੁੱਲ 514 ਬੱਸਾਂ ਹਨ ਜਿਨ੍ਹਾਂ ਵਿੱਚ 361 ਬੱਸਾਂ ਲੋਕਲ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਚੱਲਦੀਆਂ ਹਨ ਜਦਕਿ 153 ਬੱਸਾਂ ਅੰਤਰ-ਰਾਜੀ ਰੂਟਾਂ ਉੱਤੇ ਚੱਲਦੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All