ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 30 ਜੁਲਾਈ
ਇਥੋਂ ਦੇ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਸਰਪ੍ਰਸਤੀ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ-19 ਦੀ ਰੋਕਥਾਮ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਵੈਕਸੀਨ ਲਗਵਾਈ। ਕੈਂਪ ਦਾ ਆਯੋਜਨ ਕਨਵੀਨਰ ਪ੍ਰੋਫੈਸਰ ਸਿੰਮੀ ਜੌਹਲ ਦੀ ਟੀਮ ਨੇ ਕੀਤਾ, ਜਿਸ ਵਿੱਚ ਐੱਨ.ਐੱਸ.ਐੱਸ. ਦੇ ਕਨਵੀਨਰ ਡਾ. ਅਮਰਜੀਤ ਕੌਰ ਦੀ ਟੀਮ ਦਾ ਪੂਰਨ ਸਹਿਯੋਗ ਰਿਹਾ। ਕੈਂਪ ਵਿਚ ਨਗਰ ਕੌਂਸਲ ਡੇਰਾ ਬੱਸੀ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਵੈਕਸੀਨ ਲਈ ਪ੍ਰੇਰਿਆ। ਕੈਂਪ ਵਿੱਚ ਸਰਕਾਰੀ ਹਸਪਤਾਲ ਡੇਰਾ ਬੱਸੀ ਦੀ ਟੀਮ ਪਹੁੰਚੀ ਹੋਈ ਸੀ
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਮੁਹੱਲਾ ਸ਼ਾਮ ਨਗਰ ਵਿਚ ਵਾਰਡ ਨੰਬਰ-29 ਦੇ ਕੌਂਸਲਰ ਨਰਿੰਦਰ ਕੌਸ਼ਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਤੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਸਣੇ ਹੋਰ ਆਗੂ ਮੌਜੂਦ ਸਨ।