ਵੰਦੇ ਭਾਰਤ ਸੇਵਾ ਮੁਹਾਲੀ ਤੱਕ ਵਧਾਈ ਜਾਵੇ: ਬੇਦੀ
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ, ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਤੋਂ ਗੁਰੂਗ੍ਰਾਮ ਜਾਣ ਵਾਲੀ ਵੰਦੇ ਭਾਰਤ ਟ੍ਰੇਨ ਨੂੰ ਮੁਹਾਲੀ ਤੱਕ ਵਧਾਉਣ...
Advertisement
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ, ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਤੋਂ ਗੁਰੂਗ੍ਰਾਮ ਜਾਣ ਵਾਲੀ ਵੰਦੇ ਭਾਰਤ ਟ੍ਰੇਨ ਨੂੰ ਮੁਹਾਲੀ ਤੱਕ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ, ਖਰੜ ਅਤੇ ਜ਼ੀਰਕਪੁਰ ਖੇਤਰਾਂ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਹੋਰ ਲੋਕ ਨੌਕਰੀਆਂ, ਪੜ੍ਹਾਈ ਅਤੇ ਕਾਰੋਬਾਰ ਲਈ ਗੁਰੂਗ੍ਰਾਮ ਜਾਂਦੇ ਹਨ। ਗੁਰੂਗ੍ਰਾਮ ਉੱਤਰ ਭਾਰਤ ਦਾ ਵੱਡਾ ਉਦਯੋਗਿਕ ਕੇਂਦਰ ਬਣ ਚੁੱਕਾ ਹੈ ਅਤੇ ਮੁਹਾਲੀ ਦੀ ਇੰਡਸਟਰੀ ਵੀ ਇਸ ਨਾਲ ਡੂੰਘਾ ਸਬੰਧ ਰੱਖਦੀ ਹੈ। ਇਸ ਲਈ ਦੋਵੇਂ ਸ਼ਹਿਰਾਂ ਵਿਚਕਾਰ ਸਿੱਧਾ ਰੇਲ ਸੰਪਰਕ ਲੋਕਾਂ ਲਈ ਸਹੂਲਤ ਲਿਆ ਸਕਦਾ ਹੈ।
Advertisement
Advertisement
×