ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਕਤੂਬਰ
ਸੈਕਟਰ 26 ਦੀ ਸਬਜ਼ੀ ਮੰਡੀ ਵਿੱਚੋਂ ਸਬਜ਼ੀ ਚੋਰੀ ਦੀ ਘਟਨਾ ਵਾਪਰੀ ਹੈ। ਹਾਲਾਂਕਿ ਪੁਲੀਸ ਨੇ ਸਬਜ਼ੀ ਚੋਰੀ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸ਼ਿਵ ਲਾਲ ਵਾਸੀ ਨਿਊ ਇੰਦਰਾ ਕਾਲੋਨੀ ਮਨੀਮਾਜਰਾ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ 26 ਦੀ ਪੁਲੀਸ ਨੇ ਨਰਿੰਦਰ ਸਿੰਘ ਵਾਸੀ ਮੁਹਲੀ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਸੈਕਟਰ 26 ਮੰਡੀ ਵਿੱਚੋਂ 1500 ਰੁਪਏ ਦੇ 150 ਕਿਲੋ ਪਿਆਜ਼, 700 ਰੁਪਏ ਦੇ 50 ਕਿੱਲੋ ਟਮਾਟਰ, 22 ਕੱਟੇ ਨਾਰੀਅਲ ਅਤੇ ਹੋਰ ਜ਼ਰੂਰੀ ਦਸਤਾਵੇਜ਼ ਚੋਰੀ ਕਰ ਕੇ ਫ਼ਰਾਰ ਹੋ ਗਿਆ ਹੈ। ਸੈਕਟਰ-26 ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਭਾਲ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।