ਗੁਰੂਆਂ ਖ਼ਿਲਾਫ਼ ਸ਼ਬਦਾਬਲੀ ਬਰਦਾਸ਼ਤ ਨਹੀਂ: ਮਛੌਂੜਾ
ਦਿੱਲੀ ਵਿਧਾਨ ਸਭਾ ਵਿੱਚ ਵਿਰੋਧ ਧਿਰ ਦੀ ਨੇਤਾ ਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਵਰਤੀ ਗਈ ਭਾਸ਼ਾ ਨੂੰ ਲੈ ਕੇ ਸਿੱਖ ਸਮਾਜ ਵਿੱਚ ਰੋਸ ਹੈ। ਇਸ ਮਾਮਲੇ ’ਤੇ ਜਥੇਦਾਰ ਹਰਪਾਲ ਸਿੰਘ ਮਛੌਂੜਾ ਨੇ ਕਿਹਾ ਕਿ...
Advertisement
ਦਿੱਲੀ ਵਿਧਾਨ ਸਭਾ ਵਿੱਚ ਵਿਰੋਧ ਧਿਰ ਦੀ ਨੇਤਾ ਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਵਰਤੀ ਗਈ ਭਾਸ਼ਾ ਨੂੰ ਲੈ ਕੇ ਸਿੱਖ ਸਮਾਜ ਵਿੱਚ ਰੋਸ ਹੈ। ਇਸ ਮਾਮਲੇ ’ਤੇ ਜਥੇਦਾਰ ਹਰਪਾਲ ਸਿੰਘ ਮਛੌਂੜਾ ਨੇ ਕਿਹਾ ਕਿ ਇਹ ਬਿਆਨ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹਨ, ਜਿਨ੍ਹਾਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਡੀ ਐੱਸ ਪੀ ਅੰਬਾਲਾ ਨੂੰ ਸ਼ਿਕਾਇਤ ਸੌਂਪਦਿਆਂ ਮੰਗ ਕੀਤੀ ਕਿ ਆਤਿਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪ੍ਰਦੇਸ਼ ਦੇ ਜਨਰਲ ਸਕੱਤਰ ਜਗਮੀਤ ਸਿੰਘ ਜੋਸ਼, ਮੁੱਖ ਜਨਰਲ ਸਕੱਤਰ ਰਣਬੀਰ ਸਿੰਘ ਫੌਜੀ, ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸਤਨਾਮ ਸਿੰਘ, ਰਵਿੰਦਰ ਸਿੰਘ ਸੋਨੂ, ਜਤਿੰਦਰ ਸਿੰਘ ਮੱਕੜ, ਗੁਰਪ੍ਰੀਤ ਸਿੰਘ ਸੈਣੀ, ਸੰਦੀਪ ਸਿੰਘ ਦੁੱਗਲ ਸਣੇ ਹੋਰ ਸਿੱਖ ਆਗੂ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×

