ਵੈਟਰਨਰੀ ਅਫ਼ਸਰਾਂ ਵੱਲੋਂ ਧਰਨਾ
ਮੁਹਾਲੀ ਜ਼ਿਲ੍ਹੇ ਦੇ ਵੈਟਰਨਰੀ ਅਫ਼ਸਰਾਂ ਨੇ ਅੱਜ ਇੱਥੋਂ ਦੇ ਸੈਕਟਰ 77 ਵਿੱਚ ਵਿਭਾਗ ਦੇ ਡਿਪਟੀ ਡਾਇਰੈਕਟਰ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਦੇ ਬੈਨਰ ਹੇਠ ਲਗਾਏ ਧਰਨੇ ਮੌਕੇ ਜ਼ਿਲ੍ਹਾ ਦੇ ਪਸ਼ੂ...
Advertisement
ਮੁਹਾਲੀ ਜ਼ਿਲ੍ਹੇ ਦੇ ਵੈਟਰਨਰੀ ਅਫ਼ਸਰਾਂ ਨੇ ਅੱਜ ਇੱਥੋਂ ਦੇ ਸੈਕਟਰ 77 ਵਿੱਚ ਵਿਭਾਗ ਦੇ ਡਿਪਟੀ ਡਾਇਰੈਕਟਰ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਦੇ ਬੈਨਰ ਹੇਠ ਲਗਾਏ ਧਰਨੇ ਮੌਕੇ ਜ਼ਿਲ੍ਹਾ ਦੇ ਪਸ਼ੂ ਹਸਪਤਾਲਾਂ ਵਿਚੋਂ ਆਏ ਵੈਟਰਨਰੀ ਡਾਕਟਰਾਂ ਨੇ ਆਪਣੀਆਂ ਮੰਗਾਂ ਦੇ ਹੱਕ ’ਚ ਨਾਅਰੇਬਾਜ਼ੀ ਕੀਤੀ ਤੇ ਡਿਪਟੀ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਐਕਸ਼ਨ ਕਮੇਟੀ ਦੇ ਕੋ-ਕਨਵੀਨਰ ਡਾ. ਅਬਦੁਲ ਮਜੀਦ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਵੈਟਨਰੀ ਡਾਕਟਰਾਂ ਦੀ ਸ਼ਲਾਘਾ ਕਰਦੇ ਹਨ ਪਰ ਦੂਜੇ ਪਾਸੇ ਮੰਗਾਂ ਨਹੀਂ ਮੰਗ ਰਹੇ।
Advertisement
Advertisement
×