ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਨੇ ਬੂਟੇ ਲਾਏ
ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਲਗਾਏ ਜਾਣਗੇ 70 ਹਜ਼ਾਰ ਬੂਟੇ
Advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਜਥੇਦਾਰ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਸਵਰਗੀ ਵਿੱਕੀ ਮਿੱਡੂਖੇੜਾ ਦੇ ਜਨਮ ਦਿਨ ਨੂੰ ਮੁੱਖ ਰੱਖ ਕੇ ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਫਤਹਿਗੜ੍ਹ ਸਾਹਿਬ ਤੋਂ ਬੂਟੇ ਲਗਾਉਂਣ ਦੀ ਮੁਹਿੰਮ ਸੁਰੂ ਕੀਤੀ। ਸ੍ਰੀ ਚੀਮਾ ਨੇ ਕਿਹਾ ਕਿ ਉਸ ਦੇ ਪੁੱਤਰ ਗੁਰਮੀਤ ਸਿੰਘ ਸੋਨੂੰ ਚੀਮਾ ਦੇ ਬਚਪਣ ਦੇ ਸਾਥੀ ਵਿੱਕੀ ਮਿੱਡੂਖੇੜਾ ਦੀ ਯਾਦ ਨੂੰ ਤਾਜ਼ਾ ਕਰਦਿਆਂ ਉਨ੍ਹਾਂ ਦੇ ਭਰਾ ਅਜੇਪਾਲ ਮਿੱਡੂਖੇੜਾ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ 70 ਹਜ਼ਾਰ ਬੂਟੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਲਗਾਏ ਜਾਣਗੇ। ਇਸ ਮੌਕੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਿੰਘ ਮਿਡੂਖੇੜਾ, ਜਤਿੰਦਰ ਸਿੰਘ ਬੱਬੂ ਭੈਣੀ, ਮਾਰਕਫੈਡ ਦੇ ਸਾਬਕਾ ਡਾਇਰੈਕਟਰ ਗੁਰਮੀਤ ਸਿੰਘ ਸੋਨੂੰ ਚੀਮਾ, ਮਿਲਕ ਪਲਾਂਟ ਦੇ ਡਾਇਰੈਕਟਰ ਮਨਜਿੰਦਰ ਸਿੰਘ ਬਾਜਵਾ, ਕੁਲਦੀਪ ਸਿੰਘ ਪੋਲਾ, ਸਾਬਕਾ ਚੇਅਰਮੈਨ ਬਰਿੰਦਰ ਸਿੰਘ ਸੋਢੀ, ਬਲਜਿੰਦਰ ਸਿੰਘ ਬੋੜ, ਸੁਖਵਿੰਦਰ ਸਿੰਘ ਜੈਲਦਾਰ, ਨਰਿੰਦਰ ਸਿੰਘ ਰਸੀਦਪੁਰ, ਗਗਨਜੋਤ ਸਿੰਘ ਸੇਠੀ ਅਤੇ ਜੋਧਵੀਰ ਸਿੰਘ ਹੇਅਰ ਹਾਜ਼ਰ ਸਨ।
Advertisement
Advertisement