ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Video: ਕਿਸਾਨ ਜੇ ਪਰਾਲੀ ਸਾੜੇ ਨਾ ਤਾਂ ਹੋਰ ਕੀ ਕਰੇ: ਬਿੱਟੂ

Bittu on Stubble Burning and air pollution; ‘ਪੰਜਾਬ ਤੇ ਕੇਂਦਰ ਸਰਕਾਰਾਂ ਕਿਸਾਨਾਂ ਨਾਲ ਮਿਲ ਕੇ ਕਰਨ ਮਸਲੇ ਦਾ ਹੱਲ’
Advertisement

ਪੰਜਾਬੀ ਟ੍ਰਬਿਊਨ ਵੈੱਬ ਡੈਸਕ

ਚੰਡੀਗੜ੍ਹ, 14 ਨਵੰਬਰ

Advertisement

ਪਿਛਲੇ ਦਿਨਾਂ ਦੌਰਾਨ ਕਿਸਾਨ ਆਗੂਆਂ ਖ਼ਿਲਾਫ਼ ਵਿਵਾਦਗ੍ਰਸਤ ਟਿੱਪਣੀਆਂ ਕਰਨ ਵਾਲੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਕ ਬਿਆਨ ਵਿਚ ਪਰਾਲੀ ਜਲਾਉਣ ਦੇ ਮੁੱਦੇ ਉਤੇ ਕਿਸਾਨਾਂ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਇਹ ਬਹੁਤ ਗੰਭੀਰ ਮੁੱਦਾ ਹੈ, ਜਿਸ ਦਾ ਕਿਸਾਨ ਆਗੂਆਂ ਅਤੇ ਸੂਬਾਈ ਤੇ ਕੇਂਦਰੀ ਸਰਕਾਰਾਂ ਨੂੰ ਮਿਲ ਕੇ ਕੋਈ ਹੱਲ ਲੱਭਣਾ ਚਾਹੀਦਾ ਹੈ।

ਗਿੱਦੜਬਾਹਾ ਵਿਚ ਚੋਣ ਮੁਹਿੰਮ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਇਹ ਬਹੁਤ ਗੰਭੀਰ ਮੁੱਦਾ ਹੈ, ਇਹ ਕੋਈ ਬਿਆਨਬਾਜ਼ੀ ਵਾਲੀ ਗੱਲ ਨਹੀਂ ਹੈ, ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਤੇ ਕੇਂਦਰ ਸਰਕਾਰ ਅਤੇ ਕਿਸਾਨ ਲੀਡਰਸ਼ਿਪ ਸਾਰਿਆਂ ਨੂੰ ਸਿਰ ਜੋੜ ਕੇ ਬੈਠਣਾ ਪਵੇਗਾ ਅਤੇ ਕੋਈ ਹੱਲ ਕੱਢਣਾ ਪਵੇਗਾ।ਸਾਨੂੰ ਇਸ ਮਸਲੇ ਦੇ ਹੱਲ ਲਈ ਕਿਸਾਨਾਂ ਦੀ ਜੇਬ ਵਿਚ ਕੁਝ ਪਾਉਣਾ ਪਵੇਗਾ, ਨਹੀਂ ਤਾਂ ਕਿਸਾਨ ਜੇ ਪਰਾਲੀ ਨੂੰ ਜਲਾਵੇ ਨਾ ਤਾਂ ਉਸ ਦਾ ਕੀ ਕਰੇ। ਇਸ ਦੀ ਪਹਿਲੀ ਮੁੱਖ ਮੰਤਰੀ ਪੰਜਾਬ ਨੂੰ ਕਰਨੀ ਚਾਹੀਦੀ ਹੈ।’’

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਣੀ ਪਹਿਲਾਂ ਹੀ ਮੀਡੀਆ ਵਿਚ ਆਖ ਚੁੱਕੇ ਹਨ ਕਿ ‘ਉਨ੍ਹਾਂ ਦੇ ਅਸਤੀਫ਼ੇ ਦੀ ਕੋਈ ਗੱਲ ਨਹੀਂ ਹੈ ਅਤੇ ਉਹੀ ਸੂਬਾ ਪ੍ਰਧਾਨ ਹਨ।’ ਬਿੱਟੂ ਨੇ ਕਿਹਾ ਕਿ ਉਹ ਇਸ ਬਾਰੇ ਹੋਰ ਕੁਝ ਨਹੀਂ ਕਹਿਣਾ ਚਾਹੁੰਦੇ।

ਇਸੇ ਤਰ੍ਹਾਂ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦਿੱਤੇ ਜਾਣ ਦੇ ਮੁੱਦੇ ਉਤੇ ਉਨ੍ਹਾਂ ਕਿਹਾ ਕਿ ਇਸ ਸਾਰੇ ਪੰਜਾਬ ਦੇ ਰਾਜਪਾਲ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਪਹਿਲਾਂ ਹੀ ਆਖ ਚੁੱਕੇ ਹਨ ਕਿ ਹਾਲੇ ਅਜਿਹੀ ਕੋਈ ਗੱਲ ਨਹੀਂ ਹੈ।

ਦੇਖੋ ਵੀਡੀਓ:

Advertisement
Show comments