Video - ‘War Against Drugs’: ‘ਯੁੱਧ ਨਸ਼ਿਆਂ ਵਿਰੁੱਧ’: ਦਿਨ ਭਰ ਛਾਪੇਮਾਰੀ, 9.35 ਕਿਲੋ ਹੈਰੋਇਨ-ਅਫੀਮ, 8 ਲੱਖ ਦੀ Drug Money ਬਰਾਮਦ
ਪੰਜਾਬ ਪੁਲੀਸ ਨੇ 232 ਕੇਸ ਦਰਜ ਕਰ ਕੇ 290 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ; ਸੂਬੇ ਵਿਚ ਨਸ਼ਿਆਂ ਦੇ Hot Spots ਸਣੇ ਕਰੀਬ 800 ਥਾਵਾਂ ਉਤੇ ਮਾਰੇ ਗਏ ਛਾਪੇ, 8000 ਤੋਂ ਵੱਧ ਮੁਲਾਜ਼ਮਾਂ ਨੇ ਕੀਤੀ ਸ਼ਿਰਕਤ
ਆਤਿਸ਼ ਗੁਪਤਾ
ਚੰਡੀਗੜ੍ਹ, 1 ਮਾਰਚ
‘War Against Drugs’: ਪੰਜਾਬ ਪੁਲੀਸ ਵੱਲੋਂ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੰਜਾਬ ਭਰ ਵਿੱਚ 800 ਦੇ ਕਰੀਬ ਥਾਵਾਂ ’ਤੇ ਸਰਚ ਆਪਰੇਸ਼ਨ ਚਲਾਇਆ ਹੈ। ਇਸ ਦੌਰਾਨ ਪੁਲੀਸ ਨੇ 8.14 ਕਿਲੋ ਹੈਰੋਇਨ, 1.21 ਕਿਲੋ ਅਫੀਮ ਤੇ 8 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ ਕੀਤੀ ਹੈ।
ਇਸ ਤੋਂ ਇਲਾਵਾ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ 232 ਪੁਲੀਸ ਕੇਸ ਦਰਜ ਕਰਕੇ 290 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਵੱਲੋਂ ਅੱਜ ਸਵੇਰੇ ਬਠਿੰਡਾ, ਪਟਿਆਲਾ, ਜਲੰਧਰ, ਲੁਧਿਆਣਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਹੋਰ ਕਈ ਸ਼ਹਿਰਾਂ ਵਿੱਚ ਨਸ਼ਿਆਂ ਦੇ ਵਿਰੁੱਧ ਜੰਗੀ ਪੱਧਰ ਤੇ ਛਾਪੇ ਮਾਰੀਆਂ ਕੀਤੀਆਂ ਜਾ ਰਹੀਆਂ ਹਨ।
ਪੁਲੀਸ ਵੱਲੋਂ ਸੂਬੇ ਵਿੱਚ 800 ਦੇ ਕਰੀਬ ਨਸ਼ਿਆਂ ਦੇ ਹੌਟ ਸਪੌਟਸ ਸਣੇ ਵੱਖ-ਵੱਖ ਥਾਵਾਂ ਦੀ ਸ਼ਨਾਖਤ ਕਰਕੇ ਛਾਪੇ ਮਾਰੇ ਗਏ ਹਨ। ਇਸ ਦੌਰਾਨ 8000 ਤੋਂ ਵੱਧ ਪੁਲੀਸ ਮੁਲਾਜ਼ਮ ਇਸ ਕਾਰਵਾਈ ਵਿੱਚ ਲੱਗੇ ਹੋਏ ਹਨ।
ਜ਼ਿਕਰਯੋਗ ਹੈ ਕਿ ਲੰਘੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ।