ਚੰਡੀਗੜ੍ਹ: ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਸਬੰਧੀ ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਪ੍ਰਧਾਨਗੀ ਹੇਠ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਐੱਚ.ਐੱਸ. ਕਾਹਲੋਂ ਨਾਲ ਹੋਈ। ਮੀਟਿੰਗ ’ਚ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੋਂ ਮੰਗਾਂ ਅਤੇ ਸਮੱਸਿਆਵਾਂ ਸੁਣਨ ਉਪਰੰਤ ਡਾਇਰੈਕਟਰ ਨੇ ਭਰੋਸਾ ਦਿੱਤਾ ਕਿ ਇੰਸਪੈਕਟਰਾਂ ਦੀਆਂ ਮੰਗਾਂ ਦਾ ਜਲਦ ਤੋਂ ਜਲਦ ਨਬਿੇੜਾ ਕੀਤਾ ਜਾਵੇਗਾ। -ਪੱਤਰ ਪ੍ਰੇਰਕ