ਪੱਤਰ ਪ੍ਰੇਰਕ
ਲਾਲੜੂ, 16 ਮਈ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਜੰਡਲੀ, ਜਿਉਲੀ, ਅੰਬਛਪਾ, ਕਸੌਲੀ, ਬਸੌਲੀ, ਛਛਰੋਲੀ, ਜੌਲਾ ਕਲਾਂ, ਜੌਲਾ ਖੁਰਦ ਸਮੇਤ ਕਈ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਵਿਧਾਇਕ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨੇ ਕਈ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ। ਇਸ ਮੌਕੇ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪੀਣ ਵਾਲੇ ਪਾਣੀ, ਬਿਜਲੀ ਦੀ ਭਾਰੀ ਦਿੱਕਤ ਨਾਲ ਉਹ ਜੂਝ ਰਹੇ ਹਨ, ਪਿੰਡਾਂ ਦੀਆਂ ਸੜਕਾਂ ਦਾ ਬਹੁਤ ਮਾੜਾ ਹਾਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਸਿਆਵਾ ਬਾਰੇ ਪਿਛਲੀਆਂ ਸਰਕਾਰਾਂ ਵਿੱਚ ਵੀ ਹਲਕੇ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੁੂੰ ਜਾਣੁੂ ਕਰਵਾਇਆ ਗਿਆ ਸੀ, ਪਰ ਕੋਈ ਸੁਣਵਾਈ ਨਹੀਂ ਹੋਈ। ਲੋਕਾਂ ਦੀਆਂ ਸਮੱਸਿਆਵਾ ਸੁੁਣਨ ਉਪਰੰਤ ਸ੍ਰੀ ਰੰਧਾਵਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਜਾਣਕਾਰੀ ਮੁਤਾਬਿਕ ਪਿੰਡਾਂ ਦੇ ਦੌਰੇ ਸਮੇਂ ਲੋਕਾਂ ਨੇ ਵਿਧਾਇਕ ਰੰਧਾਵਾ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨ ਕੀਤਾ।