ਨੂਰਪੁਰ ਬੇਦੀ ਦੇ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ: ਚੱਢਾ
ਪੱਤਰ ਪ੍ਰੇਰਕ ਨੂਰਪੁਰ ਬੇਦੀ, 18 ਮਈ ਵਿਧਾਇਕ ਦਿਨੇਸ਼ ਚੱਢਾ ਵੱਲੋਂ ਨੂਰਪੁਰਬੇਦੀ ਬਲਾਕ ਦੇ ਪਿੰਡਾਂ ਨੂੰ ਸਿੰਜਾਈ ਲਈ ਨਹਿਰ ਦਾ ਪਾਣੀ ਦੇਣ ਸਬੰਧੀ ਵੀ ਪੈਰਵੀ ਕੀਤੀ ਜਾ ਰਹੀ ਸੀ। ਇਸ ਦੇ ਸਿੱਟੇ ਵਜੋਂ ਹੁਣ ਇਸ ਪ੍ਰਾਜੈਕਟ ’ਤੇ ਮੋਹਰ ਲੱਗ ਗਈ ਹੈ।...
Advertisement
ਪੱਤਰ ਪ੍ਰੇਰਕ
ਨੂਰਪੁਰ ਬੇਦੀ, 18 ਮਈ
Advertisement
ਵਿਧਾਇਕ ਦਿਨੇਸ਼ ਚੱਢਾ ਵੱਲੋਂ ਨੂਰਪੁਰਬੇਦੀ ਬਲਾਕ ਦੇ ਪਿੰਡਾਂ ਨੂੰ ਸਿੰਜਾਈ ਲਈ ਨਹਿਰ ਦਾ ਪਾਣੀ ਦੇਣ ਸਬੰਧੀ ਵੀ ਪੈਰਵੀ ਕੀਤੀ ਜਾ ਰਹੀ ਸੀ। ਇਸ ਦੇ ਸਿੱਟੇ ਵਜੋਂ ਹੁਣ ਇਸ ਪ੍ਰਾਜੈਕਟ ’ਤੇ ਮੋਹਰ ਲੱਗ ਗਈ ਹੈ। ਇਹ ਕੰਮ ਇੱਕ ਕੰਪਨੀ ਨੂੰ ਅਲਾਟ ਕਰ ਦਿੱਤਾ ਗਿਆ ਹੈ। ਸ੍ਰੀ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪ੍ਰਾਜੈਕਟ ਦੀ ਵਿਉਂਤਬੰਦੀ ਲਈ ਐਫਨੋਕਸ ਇਨਫਰਾਟੈਕ ਨੂੰ 36.5 ਲੱਖ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਹਰ ਪਹਿਲੂ ’ਤੇ ਚਰਚਾ ਮਗਰੋਂ ਅਮਲੀ ਜਾਮਾ ਪਹਿਨਾਇਆ ਜਾਵੇਗਾ।
Advertisement