ਰੂਪਨਗਰ ਹਲਕੇ ਦੇ ਪਿੰਡਾਂ ਦਾ ਹੋਵੇਗਾ ਮਿਸਾਲੀ ਵਿਕਾਸ: ਚੱਢਾ : The Tribune India

ਰੂਪਨਗਰ ਹਲਕੇ ਦੇ ਪਿੰਡਾਂ ਦਾ ਹੋਵੇਗਾ ਮਿਸਾਲੀ ਵਿਕਾਸ: ਚੱਢਾ

ਰੂਪਨਗਰ ਹਲਕੇ ਦੇ ਪਿੰਡਾਂ ਦਾ ਹੋਵੇਗਾ ਮਿਸਾਲੀ ਵਿਕਾਸ: ਚੱਢਾ

ਜਗਮੋਹਨ ਸਿੰਘ

ਰੂਪਨਗਰ, 7 ਅਕਤੂਬਰ

ਹਲਕਾ ਰੂਪਨਗਰ ਦੇ ਪਿੰਡਾਂ ਦਾ ਮਿਸਾਲੀ ਵਿਕਾਸ ਕਰਵਾਇਆ ਜਾਵੇਗਾ ਤੇ ਪਿੰਡਾਂ ਦੇ ਲੋਕਾਂ ਦੀਆਂ ਦਿੱਕਤਾਂ ਦੂਰ ਕਰਨ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਵਾਅਦਾ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡਾਂ ਵਿੱਚ ਜਾਰੀ ਤੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਸਥਾਨਕ ਨਹਿਰੀ ਵਿਸ਼ਰਾਮ ਘਰ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਵੱਖ-ਵੱਖ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਇਆ ਜਾਵੇ। ਪਿੰਡਾਂ ਵਿੱਚ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਉੱਤੇ ਕਰਨ ਲਈ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਸਬੰਧੀ ਕਿਹਾ। ਮੀਟਿੰਗ ਦੌਰਾਨ ਖਣਨ, ਟਿਊਬਵੈਲ ਕਾਰਪੋਰੇਸ਼ਨ, ਪੰਚਾਇਤ ਵਿਭਾਗ, ਬਾਗਬਾਨੀ, ਜੰਗਲਾਤ ਤੇ ਜਲ ਸਰੋਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਆਪ ਆਗੂ ਨਰਿੰਦਰ ਚਾਹਲ, ਦੀਪਕ ਪੁਰੀ, ਨਰਿੰਦਰ ਚੌਧਰੀ, ਹੇਮਾ ਚੌਧਰੀ ਤੇ ਸਤਨਾਮ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All