DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਨੀਤ ਵਰਮਾ ਵੱਲੋਂ ਚਨਾਲੋਂ ਦੇ ਉਦਯੋਗਿਕ ਫੋਕਲ ਪੁਆਇੰਟ ਦਾ ਦੌਰਾ

ਫੋਕਲ ਪੁਆਇੰਟ ਵਿੱਚ ਦਰਪੇਸ਼ ਸਮੱਸਿਆਵਾਂ ਦੀ ਸਮੀਖਿਆ ਕੀਤੀ

  • fb
  • twitter
  • whatsapp
  • whatsapp
featured-img featured-img
ਚਨਾਲੋਂ ਦੇ ਫੋਕਲ ਪੁਆਇੰਟ ਦਾ ਜਾਇਜ਼ਾ ਲੈਂਦੇ ਵਿਨੀਤ ਵਰਮਾ ਤੇ ਹੋਰ।
Advertisement
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸ਼ਹਿਰ ਦੀ ਹੱਦ ਅੰਦਰ ਪੈਂਦੇ ਪਿੰਡ ਚਨਾਲੋਂ ਦੇ ਉਦਯੋਗਿਕ ਫੋਕਲ ਪੁਆਇੰਟ ਦਾ ਦੌਰਾ ਕਰਕੇ ਇੱਥੇ ਉਦਯੋਗਪਤੀਆਂ ਤੇ ਹੋਰ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇੰਡਸਟਰੀਅਲ ਐਸੋਸੀਏਸ਼ਨ ਤੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਵੱਲੋਂ ਉਠਾਏ ਪ੍ਰਮੁੱਖ ਮਸਲਿਆਂ ਦੇ ਸਮਾਂਬੱਧ ਨਿਬੇੜੇ ਲਈ ਸੰਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ।

ਵਰਮਾ ਨੇ ਐੱਮ ਸੀ ਕੁਰਾਲੀ ਅਤੇ ਪੰਜਾਬ ਲਘੂ ਸੱਨਅਤੀ ਨਿਰਯਾਤ ਨਿਗਮ ਨੂੰ ਨਿਰਦੇਸ਼ ਦਿੱਤਾ ਕਿ ਸੀਵਰੇਜ ਸਫ਼ਾਈ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ। ਉਨ੍ਹਾਂ ਰੱਦ ਕੀਤੇ ਉਦਯੋਗਿਕ ਪਲਾਟਾਂ ਦੀ ਦੁਬਾਰਾ ਅਲਾਟਮੈਂਟ ਪੀ ਐੱਸ ਆਈ ਈ ਸੀ ਵੱਲੋਂ ਪੂਰੀ ਤਰ੍ਹਾਂ ਮੈਰਿਟ ਅਧਾਰਿਤ ਤਰੀਕੇ ਨਾਲ ਕੀਤੇ ਜਾਣ ਦਾ ਭਰੋਸਾ ਵੀ ਦਿੱਤਾ।

Advertisement

ਉਨ੍ਹਾਂ ਨਿਰਦੇਸ਼ ਦਿੱਤਾ ਕਿ ਉਦਯੋਗਿਕ ਇਲਾਕੇ ਦੇ ਵਾਤਾਵਰਨ ਨੂੰ ਸੁਧਾਰਨ ਲਈ ਗਰੀਨ ਬੈਲਟ ਦੀ ਸੰਭਾਲ ਸਬੰਧਿਤ ਵਿਭਾਗ ਵੱਲੋਂ ਕੀਤੀ ਜਾਵੇ ਜਾਂ ਇਸ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਉਦਯੋਗਿਕ ਐਸੋਸੀਏਸ਼ਨ ਨੂੰ ਸੌਂਪੀ ਜਾਵੇ। ਵਿਨੀਤ ਵਰਮਾ ਨੇ ਇੰਟਰਲਾਕਿੰਗ ਟਾਈਲਾਂ ਦੇ ਕੰਮ ਨੂੰ ਇੱਕ ਮਹੀਨੇ ਅੰਦਰ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਨਗਰ ਕੌਂਸਲ ਕੁਰਾਲੀ ਨੂੰ ਮੁੱਖ ਸੜਕ ’ਤੇ ਹੋਏ ਆਰਜ਼ੀ ਕਬਜ਼ਿਆਂ ਨੂੰ ਹਟਾਉਣ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਵੀ ਹਦਾਇਤ ਕੀਤੀ। ਐਸੋਸੀਏਸ਼ਨ ਨੇ ਪਰਮਿੰਦਰ ਸਿੰਘ ਮਾਂਗਟ ਨੇ ਧੰਨਵਾਦ ਕੀਤਾ।

Advertisement

ਇਸ ਮੌਕੇ ਰਾਮ ਸਰੂਪ ਸ਼ਰਮਾ, ਸੁਰਿੰਦਰ ਸਿੰਘ, ਗੁਰਮੇਲ ਸਿੰਘ ਪਾਬਲਾ, ਡਾ. ਸ਼ੇਖਰ ਜਿੰਦਲ, ਯਸ਼ਪਾਲ ਬਾਂਸਲ, ਨਵਜੋਤ ਸਿੰਘ, ਕਾਰਜਕਾਰੀ ਮੈਂਬਰ ਸਾਹਿਲ ਧੀਮਾਨ ਤੇ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਦਿਲਪ੍ਰੀਤ ਸਿੰਘ ਅਤੇ ਜਸਵੰਤ ਸਿੰਘ ਹਾਜ਼ਰ ਸਨ।

Advertisement
×