ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੈਂਸੀ ਨੰਬਰ: ਚੰਡੀਗੜ੍ਹ ’ਚ 22.58 ਲੱਖ ਰੁਪਏ ਦਾ ਵਿਕਿਆ 0001 ਨੰਬਰ

0007 ਨੰਬਰ 10.94 ਲੱਖ ਰੁਪਏ ਵਿੱਚ ਹੋਇਆ ਨਿਲਾਮ; ਯੂਟੀ ਪ੍ਰਸ਼ਾਸਨ ਨੇ ਫੈਂਸੀ ਨੰਬਰਾਂ ਦੀ ਨਿਲਾਮੀ ਤੋਂ 2.71 ਕਰੋੜ ਰੁਪਏ ਕਮਾਈ
File Photo
Advertisement
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਲੋਕ ਮਹਿੰਗੀਆਂ ਗੱਡੀਆਂ ਅਤੇ ਫੈਂਸੀ ਨੰਬਰ ਰੱਖਣ ਦੇ ਸ਼ੌਂਕੀ ਹਨ। ਚੰਡੀਗੜ੍ਹੀਆਂ ਨੇ ਇੱਕ ਵਾਰ ਫਿਰ ਸਾਬਿਤ ਕੀਤਾ ਹੈ ਕਿ ਮਹਿੰਗੀ ਗੱਡੀ ਅਤੇ ਫੈਂਸੀ ਨੰਬਰ ਉੱਤੇ ਲੱਖਾਂ ਕਰੋੜਾਂ ਰੁਪਏ ਖਰਚਣ ਵਿੱਚ ਪਿੱਛੇ ਨਹੀਂ ਰਹਿੰਦੇ। ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਈ ਫੈਂਸੀ ਨੰਬਰਾਂ ਦੀ  ਨਿਲਾਮੀ ਵਿੱਚ 0001 ਨੰਬਰ 22.58 ਲੱਖ ਰੁਪਏ ਵਿੱਚ ਨੀਲਾਮ ਹੋਇਆ ਹੈ। ਇਸੇ ਨਿਲਾਮੀ ਦੌਰਾਨ 0007 ਨੰਬਰ 10.94 ਲੱਖ ਰੁਪਏ ਵਿੱਚ ਨਿਲਾਮ ਹੋਇਆ ਹੈ।
ਯੂਟੀ ਪ੍ਰਸ਼ਾਸਨ ਦੇ ਆਰਐਲਏ ਵੱਲੋਂ 29 ਤੋਂ 31 ਅਕਤੂਬਰ ਤੱਕ ਨਵੀਂ ਸੀਰੀਜ਼ CH-01-DB ਦੇ ਫੈਂਸੀ ਨੰਬਰਾਂ ਦੀ ਨਿਲਾਮੀ ਕੀਤੀ ਗਈ ਹੈ। ਇਸ ਦੌਰਾਨ ਯੂਟੀ ਪ੍ਰਸ਼ਾਸਨ ਨੇ ਫੈਂਸੀ ਨੰਬਰਾਂ ਦੀ ਨਿਲਾਮੀ ਤੋਂ 2.71 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਫੈਂਸੀ ਨੰਬਰਾਂ ਦੀ ਹੋਈ ਨਿਲਾਮੀ ਦੌਰਾਨ ਚੰਡੀਗੜ੍ਹ ਵਿੱਚ 0001 ਨੰਬਰ 36 ਲੱਖ ਰੁਪਏ ਵਿੱਚ ਨਿਲਾਮ ਹੋਇਆ ਸੀ।
Advertisement
Show comments