ਵੀਜ਼ਾ ਪੈਲੇਸ ਫਰਮ ਦਾ ਲਾਇਸੈਂਸ ਮੁਅੱਤਲ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੁਹਾਲੀ ਗੀਤਿਕਾ ਸਿੰਘ ਵੱਲੋਂ ਮੁਹਾਲੀ ਦੇ ਫੇਜ਼ ਤਿੰਨ ਏ ਵਿੱਚ ਸਥਿਤ ਵੀਜ਼ਾ ਪੈਲੇਸ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ...
Advertisement
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੁਹਾਲੀ ਗੀਤਿਕਾ ਸਿੰਘ ਵੱਲੋਂ ਮੁਹਾਲੀ ਦੇ ਫੇਜ਼ ਤਿੰਨ ਏ ਵਿੱਚ ਸਥਿਤ ਵੀਜ਼ਾ ਪੈਲੇਸ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇੱਕ ਐਫਆਈਆਰ ਸਬੰਧੀ ਵੀਜ਼ਾ ਫ਼ਰਮ ਵੱਲੋਂ ਦਿੱਤਾ ਜਵਾਬ ਤਸੱਲੀਬਖ਼ਸ ਨਾ ਹੋਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਇਸੈਂਸੀ ਤੋਂ ਸਪਸ਼ਟ ਜਵਾਬ ਪ੍ਰਾਪਤ ਨਾ ਹੋਣ ਕਰ ਕੇ ਫਰਮ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ ਪਰ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਫਰਮ ਨੂੰ ਨਵਾਂ ਨੋਟਿਸ ਜਾਰੀ ਕਰ ਕੇ ਪੰਦਰਾਂ ਦਿਨਾਂ ਵਿੱਚ ਜਵਾਬ ਮੰਗਿਆ ਹੈ, ਜਿਸ ਮਗਰੋਂ ਅਗਲਾ ਫ਼ੈਸਲਾ ਲਿਆ ਜਾਵੇਗਾ। -ਖੇਤਰੀ ਪ੍ਰਤੀਨਿਧ
Advertisement
Advertisement
×