ਵਿਸ਼ਵਕਰਮਾ ਦਿਵਸ ਵੱਖ-ਵੱਖ ਥਾਈਂ ਧੂਮਧਾਮ ਨਾਲ ਮਨਾਇਆ
ਇੱਥੇ ਰਾਮਗੜ੍ਹੀਆ ਸਭਾ ਤੇ ਸਮੂਹ ਵਿਸ਼ਵਕਰਮਾ ਭਾਈਚਾਰੇ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਅੱਜ ਵਿਸ਼ਵਕਰਮਾ ਭਵਨ ਵਾਰਡ ਨੰਬਰ 11 ਵਿੱਚ ਹਰ ਸਾਲ ਵਾਂਗ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਭਾਈ ਮੰਗਲ ਸਿੰਘ ਖਮਾਣੋਂ ਦੇ ਕੀਰਤਨੀ ਜੱਥੇ ਵਲੋਂ ਭਗਵਾਨ ਵਿਸ਼ਵਕਰਮਾ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਸੰਗਤ ਨੂੰ ਅਪੀਲ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਖਮਾਣੋ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ, ਡਾਕਟਰ ਨਰੇਸ਼ ਚੌਹਾਨ, ਭਾਗ ਸਿੰਘ ਮਾਰਵਾ ਪ੍ਰਧਾਨ, ਰਣਧੀਰ ਸਿੰਘ ਬਿੱਲੂ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਗੁਰਮਿੰਦਰ ਸਿੰਘ ਗਰੇਵਾਲ, ਡਾਕਟਰ ਨਰਿੰਦਰ ਸ਼ਰਮਾ ਬਡਲੇ ਵਾਲੇ, ਨੰਬਰਦਾਰ ਨੱਥੂ ਰਾਮ ਨੰਗਲਾਂ ਮੁਨੀ ਲਾਲ ਵਰਮਾ, ਸੁਰਿੰਦਰ ਸਿੰਘ ਸੋਢੀ ਹਾਜ਼ਰ ਸਨ।
ਪੰਚਕੂਲਾ (ਪੀ ਪੀ ਵਰਮਾ): ਅੱਜ ਇੱਥੋਂ ਦੇ ਸੈਕਟਰ 17 ਦੀ ਮਾਰਕੀਟ ਵਿੱਚ ਵਿਸ਼ਵਕਰਮਾ ਪੂਜਾ ਲਈ ਵਿਸ਼ਾਲ ਹਵਨ ਅਤੇ ਯੱਗ ਕਰਵਾਇਆ ਗਿਆ। ਇਸ ਮੌਕੇ ਪੂਜਾ ਸਥਾਨ ’ਤੇ ਵਿਸ਼ੇਸ਼ ਮਹਿਮਾਨ ਵਿਧਾਇਕ ਚੰਦਰਮੋਹਨ ਪਹੁੰਚੇ ਅਤੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਮਨਵੀਰ ਕੌਰ ਵੀ ਹਾਜ਼ਰ ਸਨ।
ਚਮਕੌਰ ਸਾਹਿਬ (ਸੰਜੀਵ ਬੱਬੀ): ਇੱਥੇ ਅੱਜ ਵਿਸ਼ਵਕਰਮਾ ਭਵਨ ਕਮੇਟੀ ਵੱਲੋਂ ਭਵਨ ਵਿੱਚ ਬਾਬਾ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨੀ ਜਥਿਆਂ ਵੱਲੋਂ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਪੁੱਜੇ ਅਕਾਲੀ ਦਲ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ , ਬਲਦੇਵ ਸਿੰਘ ਹਾਫਿਜ਼ਾਬਾਦ ਅਤੇ ਕੌਂਸਲਰ ਭੁਪਿੰਦਰ ਸਿੰਘ ਭੂਰਾ ਨੇ ਸੰਗਤ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ । ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਦੇ ਬਾਬਾ ਸੁਖਪਾਲ ਸਿੰਘ ਭੈਰੋਮਾਜਰਾ ਵਾਲਿਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਹਰਿੰਦਰ ਸਿੰਘ ਕਾਕਾ ਜਟਾਣਾ, ਨੰਬਰਦਾਰ ਬਲਵਿੰਦਰ ਸਿੰਘ, ਮਲਾਗਰ ਸਿੰਘ ਖਮਾਣੋਂ, ਡਾ. ਰਾਜਪਾਲ ਚੌਧਰੀ, ਠੇਕੇਦਾਰ ਬਲਵਿੰਦਰ ਸਿੰਘ ਸਿਮਰੂ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਅਤੇ ਰਣਧੀਰ ਸਿੰਘ ਹਾਜ਼ਰ ਸਨ
।ਘਨੌਲੀ (ਜਗਮੋਹਨ ਸਿੰਘ): ਅੱਜ ਇਥੇ ਵਿਸ਼ਵਕਰਮਾ ਮੰਦਰ ਘਨੌਲਾ ਵਿੱਚ ਭਗਵਾਨ ਵਿਸ਼ਵਕਰਮਾ ਦਿਵਸ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਵਕਰਮਾ ਕਲੱਬ ਘਨੌਲਾ ਦੇ ਪ੍ਰਧਾਨ ਗੁਰਚਰਨ ਸਿੰਘ ਚੰਨਾ ਤੇ ਸਰਪੰਚ ਹਰਜੀਤ ਸਿੰਘ ਦੀ ਦੇਖ ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਹਵਨ ਪੂਜਾ ਤੋਂ ਬਾਅਦ ਗਾਇਕ ਭਿੰਦਾ ਲਸਾੜੀ ਵਾਲਾ ਨੇ ਭਗਵਾਨ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕੀਤਾ। ਸਮਾਗਮ ਦੌਰਾਨ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਅਤੇ ਭਾਗ ਸਿੰਘ ਮਦਾਨ ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ, ਪਰਮਿੰਦਰ ਸਿੰਘ ਬਾਲਾ ਪ੍ਰਧਾਨ ਸਰਪੰਚ ਯੂਨੀਅਨ ਬਲਾਕ ਰੂਪਨਗਰ, ਵਿਕਰਾਂਤ ਚੌਧਰੀ ਸਰਪੰਚ ਛੋਟੀ ਹਵੇਲੀ, ਕੁਲਦੀਪ ਸਿੰਘ ਸਰਪੰਚ ਘਨੌਲੀ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਖਜ਼ਾਨਚੀ ਰਾਜ ਕੁਮਾਰ, ਨੰਬਰਦਾਰ ਗੁਰਪ੍ਰੀਤ ਸਿੰਘ, ਸੋਹਣ ਸਿੰਘ, ਰਜ਼ਾਕ ਮੁਹੰਮਦ, ਰਣਜੀਤ ਸਿੰਘ, ਅਜੇ ਧੀਮਾਨ, ਸੰਦੀਪ ਧੀਮਾਨ, ਪ੍ਰਭਜੋਤ, ਸੋਢੀ,ਤੇਜਾ ਹਾਜ਼ਰ ਸਨ।
ਬਾਬਾ ਵਿਸ਼ਵਕਰਮਾ ਦਿਵਸ ਮੌਕੇ ਲਗਾਏ ਗਏ ਲੰਗਰ
ਸ੍ਰੀ ਆਨੰਦਪੁਰ ਸਾਾਹਿਬ (ਬੀ ਐੱਸ ਚਾਨਾ): ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਨਿਤਨ ਨੰਦਾ ਵੱਲੋਂ ਪਿੰਡ ਮਜਾਰਾ ਵਿੱਚ ਜਲੇਬੀਆਂ ਦਾਲੰਗਰ ਲਗਾਇਆ ਗਿਆ, ਜਦਕਿ ਹੋਟਲ ਪਾਰਕ ਪਲਾਜ਼ਾ ਦੇ ਮਾਲਕ ਰਾਣਾ ਮਹਿੰਦਰ ਸਿੰਘ ਵੱਲੋਂ ਹਰ ਸਾਲ ਵਾਂਗ ਇਸ ਵਾਰ ਵੀ ਪ੍ਰਸ਼ਾਦਿਆਂ ਦਾ ਲੰਗਰ ਲਗਾਇਆ। ਨਿਤਨ ਨੰਦਾ ਨੇ ਕਿਹਾ ਕਿ ਜਨਮ ਦਿਹਾੜੇ ਮੌਕੇ ਸਭ ਤੋਂ ਪਹਿਲਾਂ ਬਾਬਾ ਜੀ ਦੀ ਪੂਜਾ ਕੀਤੀ ਗਈ ਮਗਰੋਂ ਸੰਗਤ ਨੂੰ ਲੰਗਰ ਛਕਾਇਆ ਗਿਆ। ਸ੍ਰੀ ਆਨੰਦਪੁਰ ਸਾਹਿਬ ਸਣੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਧਾਰਮਿਕ ਸਮਾਗਮ ਹੋਏ।