ਖਰੜ: ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਸਬ-ਡਿਵੀਜ਼ਨਲ ਹਸਪਤਾਲ ਖਰੜ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਰੂਟੀਨ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਬਧਤਾ ਅਤੇ ਮੈਡੀਕਲ ਸਾਜ਼ੋ-ਸਾਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸਮੁੱਚੇ ਹਸਪਤਾਲ ਨੂੰ ਸਾਫ਼-ਸੁਥਰਾ ਰੱਖਿਆ ਜਾਵੇ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਇ ਹਸਪਤਾਲ ਵਿੱਚ ਹੀ ਉਪਲਬਧ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਸਮੁੱਚੇ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੀ ਵੀ ਹਦਾਇਤ ਦਿੱਤੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਐੱਸ. ਐੱਸ. ਦਿਉਲ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਪੂਜਾ ਗਰਗ ਤੇ ਹੋਰ ਅਧਿਕਾਰੀ ਮੌਜੂਦ ਸਨ। -ਪੱਤਰ ਪ੍ਰੇਰਕ