ਬਰਖਾਸਤ ਐੱਨਐੱਚਐੱਮ ਕਾਮਿਆਂ ਦੇ ਹੱਕ ਵਿੱਚ ਆਵਾਜ਼ ਬੁਲੰਦ

ਬਰਖਾਸਤ ਐੱਨਐੱਚਐੱਮ ਕਾਮਿਆਂ ਦੇ ਹੱਕ ਵਿੱਚ ਆਵਾਜ਼ ਬੁਲੰਦ

ਡਾਇਰੈਕਟਰ ਸਿਹਤ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਮੁਲਾਜ਼ਮ।

ਪੱਤਰ ਪ੍ਰੇਰਕ
ਚੰਡੀਗੜ੍ਹ, 6 ਦਸੰਬਰ

ਯੂ.ਟੀ. ਪ੍ਰਸ਼ਾਸਨ ਵੱਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਐੱਨਐੱਚਐੱਮ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਮਗਰੋਂ ਉਨ੍ਹਾਂ ਦੇ ਹੱਕ ਵਿੱਚ ਆਈਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ’ਤੇ ਅਧਾਰਿਤ ਸਾਂਝੇ ਕਰਮਚਾਰੀ ਮੋਰਚੇ ਦੇ ਬੈਨਰ ਹੇਠ ਅੱਜ ਡਾਇਰੈਕਟਰ ਸਿਹਤ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਬਰਖਾਸਤ ਕੀਤੇ 178 ਸਿਹਤ ਕਾਮਿਆਂ ਨੂੰ ਨੌਕਰੀ ਉੱਤੇ ਬਹਾਲ ਦੀ ਮੰਗ ਕਰਦਿਆਂ ਧਰਨਾਕਾਰੀਆਂ ਨੇ ਯੂ.ਟੀ. ਪ੍ਰਸ਼ਾਸਨ ਅਤੇ ਸਿਹਤ ਵਿਭਾਗ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਸਾਂਝਾ ਕਰਮਚਾਰੀ ਮੋਰਚਾ ਦੀ ਵਰਕਿੰਗ ਕਮੇਟੀ ਦੇ ਕਨਵੀਨਰ ਗੋਪਾਲ ਦੱਤ ਜੋਸ਼ੀ, ਸੁਖਬੀਰ ਸਿੰਘ, ਰਜਿੰਦਰ ਕੁਮਾਰ, ਅਸ਼ਵਨੀ ਕੁਮਾਰ, ਬਲਵਿੰਦਰ ਸਿੰਘ, ਬਿਪਿਨ ਸ਼ੇਰ ਸਿੰਘ ਸਮੇਤ ਸੂਬਾ ਕਾਰਜਕਾਰਨੀ ਮੈਂਬਰ ਧਰਮਿੰਦਰ ਰਾਹੀ, ਰਣਬੀਰ ਰਾਣਾ, ਰਜਿੰਦਰ ਕਟੋਚ, ਰਾਜਾ ਰਾਮ, ਡਾ. ਸੁਰਮੁਖ ਸਿੰਘ, ਰਣਜੀਤ ਮਿਸ਼ਰਾ, ਅਸ਼ੋਕ ਕੁਮਾਰ ਅਤੇ ਜਨਾਰਦਨ ਯਾਦਵ ਆਦਿ ਨੇ ਕਿਹਾ ਕਿ ਯੂ.ਟੀ. ਅਤੇ ਐਮ.ਸੀ. ਚੰਡੀਗੜ੍ਹ ਦੀਆਂ 6 ਵੱਡੀਆਂ ਮੁਲਾਜ਼ਮ ਫੈਡਰੇਸ਼ਨਾਂ ਅਤੇ ਜਥੇਬੰਦੀਆਂ ਨੇ ਇਸ ਤੋਂ ਪਹਿਲਾਂ ਇਨ੍ਹਾਂ ਕਾਮਿਆਂ ਨੂੰ ਬਹਾਲ ਕਰਨ ਦੇ ਮੁੱਦੇ ਉੱਤੇ ਡਾਇਰੈਕਟਰ ਸਿਹਤ ਅਤੇ ਸਕੱਤਰ ਸਿਹਤ ਚੰਡੀਗੜ੍ਹ ਪ੍ਰਸ਼ਾਸਨ ਨਾਲ ਸਾਂਝੇ ਤੌਰ ’ਤੇ ਮੁਲਾਕਾਤ ਕੀਤੀ ਸੀ। ਡਾਇਰੈਕਟਰ ਸਿਹਤ ਨੇ ਹਾਲੇ ਤੱਕ ਇਸ ਮਸਲੇ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਬਰਖਾਸਤ ਕਰਮਚਾਰੀ ਪਿਛਲੇ 40 ਦਿਨਾਂ ਤੋਂ ਠੰਢ ਦੇ ਮੌਸਮ ਵਿੱਚ ਸੰਘਰਸ਼ ਕਰਨ ਲਈ ਮਜਬੂਰ ਹਨ। ਡਾਇਰੈਕਟਰ ਵੱਲੋਂ ਉਨ੍ਹਾਂ ਦੀ ਬਹਾਲੀ ਲਈ ਆਨਾਕਾਨੀ ਕੀਤੀ ਜਾ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੋਰਚੇ ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਸਿਹਤ ਕਾਮਿਆਂ ਦੀਆਂ ਸੇਵਾਵਾਂ ਮੁੜ ਬਹਾਲ ਨਾ ਕੀਤੀਆਂ ਤਾਂ ਚੰਡੀਗੜ੍ਹ ਪ੍ਰਸ਼ਾਸਕ ਦੇ ਦਰਵਾਜ਼ੇ ’ਤੇ ਧਰਨਾ ਦਿੱਤਾ ਜਾਵੇਗਾ। ਮੋਰਚੇ ਵੱਲੋਂ 21 ਦਸੰਬਰ ਨੂੰ ਗਵਰਨਰ ਹਾਊਸ ਤੱਕ ਮਾਰਚ ਕਰਨ ਦੇ ਨਾਲ-ਨਾਲ ਆਮ ਹੜਤਾਲ ਦਾ ਵੀ ਸੱਦਾ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All