ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 2 ਮਈ
ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ 61 ਚੰਡੀਗੜ੍ਹ ਦੇ ਪ੍ਰਧਾਨ ਸਰਬਜੀਤ ਸਿੰਘ ਲਹਿਰੀ ਨੇ ਦੱਸਿਆ ਕਿ ਉਹ ਇਸ ਸੈਕਟਰ ਵਿੱਚ ਪੋਲਿੰਗ ਬੂਥ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਕੋਲੋਂ ਲਿਖਤੀ ਮੰਗ ਕੀਤੀ ਗਈ, ਜਿਸ ਮਗਰੋਂ ਐਸਡੀਐਮ (ਦੱਖਣੀ) ਖੁਸ਼ਪ੍ਰੀਤ ਕੌਰ ਨੇ ਮੌਕੇ ’ਤੇ ਪਹੁੰਚ ਕੇ ਥਾਂ ਦਾ ਮੁਆਇਨਾ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਇੱਥੇਪੋਲਿੰਗ ਸਟੇਸ਼ਨ ਸਥਾਪਤ ਕਰਨ ਲਈ ਹਰ ਸੰਭਵ ਯਤਨ ਕਰਨਗੇ ਪਰ ਉੱਚ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਬਾਅਦ ਉਨ੍ਹਾਂ ਇਸ ਅਸਮਰੱਥਾ ਜਤਾਈ। ਸੈਕਟਰ 61 ਦੇ ਵੋਟਰ ਇਸ ਵਾਰ ਚੋਣਾਂ ਦਾ ਬਾਈਕਾਟ ਕਰਨਗੇ।