ਲੋੜੀਂਦਾ ਟਰੈਵਲ ਏਜੰਟ ਗ੍ਰਿਫ਼ਤਾਰ
ਮੁਹਾਲੀ ਪੁਲੀਸ ਨੇ 30 ਜੂਨ, 2024 ਨੂੰ ਦਰਜ ਕੀਤੇ ਇੱਕ ਮਾਮਲੇ ਵਿੱਚ ਲੋੜੀਂਦੇ ਟਰੈਵਲ ਏਜੰਟ ਕੁਲਦੀਪ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ ਐੱਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਅਮਨਦੀਪ...
Advertisement 
ਮੁਹਾਲੀ ਪੁਲੀਸ ਨੇ 30 ਜੂਨ, 2024 ਨੂੰ ਦਰਜ ਕੀਤੇ ਇੱਕ ਮਾਮਲੇ ਵਿੱਚ ਲੋੜੀਂਦੇ ਟਰੈਵਲ ਏਜੰਟ ਕੁਲਦੀਪ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ ਐੱਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਚੌਕੀ ਸਨੇਟਾ ਦੇ ਇੰਚਾਰਜ ਪ੍ਰਸ਼ਾਂਤ ਸ਼ਰਮਾ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਕੁਲਦੀਪ ਸਿੰਘ ਗਿੱਲ ਅਤੇ ਉਸ ਦੇ ਸਾਥੀਆਂ ਜਸਪਾਲ ਸਿੰਘ ਉਰਫ ਚਿੱਲ ਹਾਰਟ ਰਾਜ ਵਾਸੀ ਖੰਨਾ, ਨਵਜੋਤ ਸਿੰਘ ਤੇ ਮੇਹਰਜੋਤ ਸਿੰਘ ਖ਼ਿਲਾਫ਼ ਜਸਵਿੰਦਰ ਸਿੰਘ ਵਾਸੀ ਪਿੰਡ ਦੋੜਗ, ਥਾਣਾ ਸਦਰ ਯਮੁਨਾਨਗਰ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ 54.98 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਦਰਜ ਹੋਇਆ ਸੀ। ਪੁਲੀਸ ਨੇ ਕੁਲਦੀਪ ਸਿੰਘ ਗਿੱਲ ਦਾ ਅਦਾਲਤ ਤੋਂ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
Advertisement
Advertisement 
× 

