DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੁੱਧ ਨਸ਼ਿਆਂ ਵਿਰੁੱਧ: ਐੱਸਐੱਸਪੀ ਵੱਲੋਂ ਅੰਤਰਰਾਜੀ ਤੇ ਯੂਟੀ ਸਰਹੱਦਾਂ ’ਤੇ ਵਾਹਨਾਂ ਦੀ ਚੈਕਿੰਗ

ਮੁਹਾਲੀ ਪੁਲੀਸ ਨੇ ਇੱਕ ਸਾਲ ਵਿੱਚ 350 ਕੇਸਾਂ ਵਿੱਚ 450 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ: ਐੱਸਐੱਸਪੀ
  • fb
  • twitter
  • whatsapp
  • whatsapp
featured-img featured-img
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਵਾਹਨਾਂ ਦੀ ਜਾਂਚ ਕਰਦੇ ਹੋਏ ਪੁਲੀਸ ਕਰਮੀ। -ਫੋਟੋ: ਵਿੱਕੀ ਘਾਰੂ
Advertisement

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 7 ਮਾਰਚ

Advertisement

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਕਦਮ ਹੋਰ ਅੱਗੇ ਵਧਾਉਂਦਿਆਂ ਮੁਹਾਲੀ ਪੁਲੀਸ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਯੂਟੀ ਨਾਲ ਲੱਗਦੀਆਂ ਸਾਂਝੀਆਂ ਅੰਤਰਰਾਜੀ ਸਰਹੱਦਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ। ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਫੇਜ਼-11 ਤੋਂ ਜਗਤਪੁਰਾ ਸੜਕ ’ਤੇ ਯੂਟੀ ਬਾਰਡਰ ਨੇੜੇ ਪੁਲੀਸ ਨਾਕੇ ਦਾ ਨਿਰੀਖਣ ਕਰਨ ਦੇ ਨਾਲ ਖ਼ੁਦ ਚੈਕਿੰਗ ਕੀਤੀ ਅਤੇ ਸ਼ੱਕੀਆਂ ਤੋਂ ਪੁੱਛ ਪੜਤਾਲ ਕੀਤੀ।

ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲੀਸ ਵੱਲੋਂ ਅੱਜ ਗੁਆਂਢੀਆਂ ਸੂਬਿਆਂ ਦੀਆਂ ਸਾਂਝੀਆਂ ਹੱਦਾਂ ਤੋਂ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਅਪਰੇਸ਼ਨ ਸੀਲ ਦੁਪਹਿਰ 1 ਵਜੇ ਤੱਕ ਜਾਰੀ ਰਿਹਾ। ਮੁਹਾਲੀ ਦੇ ਐੱਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਵੀ ਮੌਜੂਦ ਸਨ। ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪਿਛਲੇ ਸਾਲ ਐਨਡੀਪੀਐਸ ਐਕਟ 350 ਮਾਮਲਿਆਂ 450 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਕਈ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਗਈਆਂ ਹਨ।

ਨੰਗਲ (ਬਲਵਿੰਦਰ ਰੈਤ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਕੁਲਵੀਰ ਸਿੰਘ ਡੀਐੱਸਪੀ ਨੰਗਲ ਨੇ ਦੱਸਿਆ ਕਿ ਕਲਸੇੜਾ ਚੁੰਗੀ ਨਯਾਂ ਨੰਗਲ, ਬਰਮਲਾ ’ਚ ਇੰਟਰ ਸਟੇਟ ਨਾਕੇ ਲਗਾਏ ਗਏ ਹਨ।

ਢੇਰੋਵਾਲ ’ਚ ਅੰਤਰਰਾਜੀ ਚੈੱਕ ਪੋਸਟਾਂ ਦਾ ਨਿਰੀਖਣ

ਢੇਰੋਵਾਲ ਬੈਰੀਅਰ ਨੇੜੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ।

ਰੂਪਨਗਰ/ਘਨੌਲੀ (ਜਗਮੋਹਨ ਸਿੰਘ): ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਹਿਮਾਚਲ ਪ੍ਰਦੇਸ਼ ਸਰਹੱਦ ਨੇੜੇ ਪਿੰਡ ਢੇਰੋਵਾਲ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿੱਚ ਅਪਰੇਸ਼ਨ ਸੀਲ ਅਧੀਨ ਅੰਤਰਰਾਜੀ ਚੈੱਕ ਪੋਸਟਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੱਤ ਚੈੱਕ ਪੋਸਟਾਂ ’ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਰ ਪੱਧਰ ਉੱਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੀ। ਸੀਨੀਅਰ ਕਪਤਾਨ ਪੁਲੀਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਡਾਇਰੈਕਟਰ ਜਨਰਲ ਆਫ ਪੁਲੀਸ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੂਰੇ ਸੂਬੇ ਵਿੱਚ ਅਪਰੇਸ਼ਨ ਸੀਲ ਤਹਿਤ ਇੰਟਰ ਸਟੇਟ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਅੱਜ ਸੱਤ ਇੰਟਰ ਸਟੇਟ ਨਾਕੇ ਲਗਾਏ ਗਏ ਹਨ, ਜਿਨ੍ਹਾਂ ਤੇ ਉਹ ਆਪ ਖੁਦ ਜਾ ਕੇ ਇਨ੍ਹਾਂ ਨਾਕੀਆਂ ਦਾ ਨਿਰੀਖਣ ਕਰ ਰਹੇ ਹਨ। ਇਸ ਤੋਂ ਇਲਾਵਾ ਪੁਲੀਸ ਵੱਲੋਂ ਜ਼ਿਲ੍ਹੇ ਵਿੱਚ ਨਿਰੰਤਰ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐੱਸਪੀ ਰੂਪਨਗਰ ਰਾਜਪਾਲ ਸਿੰਘ ਗਿੱਲ, ਐੱਸਐੱਚਓ ਰੂਪਨਗਰ ਸਿਮਰਨਜੀਤ ਸਿੰਘ ਅਤੇ ਪੁਲੀਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Advertisement
×