ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਵਿੱਚ ਪਿਛਲੇ ਪੰਦਰਾਂ ਸਾਲਾਂ ਤੋਂ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਨਵਕਿਰਨ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਲੈਕਚਰਾਰ ਮਨਦੀਪ ਕੌਰ ਨੂੰ ਉਨ੍ਹਾਂ ਦੀ ਸੇਵਾਮੁਕਤੀ ’ਤੇ ਸਕੂਲ ਦੇ ਸਟਾਫ਼, ਨਵੇਂ ਅਤੇ ਪੁਰਾਣੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੇ...
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਵਿੱਚ ਪਿਛਲੇ ਪੰਦਰਾਂ ਸਾਲਾਂ ਤੋਂ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਨਵਕਿਰਨ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਲੈਕਚਰਾਰ ਮਨਦੀਪ ਕੌਰ ਨੂੰ ਉਨ੍ਹਾਂ ਦੀ ਸੇਵਾਮੁਕਤੀ ’ਤੇ ਸਕੂਲ ਦੇ ਸਟਾਫ਼, ਨਵੇਂ ਅਤੇ ਪੁਰਾਣੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੇ ਵਿਦਾਇਗੀ ਪਾਰਟੀ ਦਿੱਤੀ। ਨਵਕਿਰਨ ਮਰਹੂਮ ਸ਼ਾਇਰ ਕੁਲਵੰਤ ਜਗਰਾਉਂ ਦੀ ਧੀ ਹੈ। ਪ੍ਰਿੰਸੀਪਲ ਨਵਕਿਰਨ ਨੇ ਆਪਣੇ 34 ਸਾਲਾਂ ਦੇ ਅਧਿਆਪਨ ਜੀਵਨ ਦੇ ਯਾਦਗਾਰੀ ਪਲ ਸਾਂਝੇ ਕੀਤੇ। ਮਨੌਲੀ ਪਿੰਡ ਦੀ ਪੰਚਾਇਤ ਅਤੇ ਪਤਵੰਤਿਆਂ ਨੇ ਪ੍ਰਿੰਸੀਪਲ ਨਵਕਿਰਨ ਤੇ ਲੈਕਚਰਾਰ ਮਨਦੀਪ ਕੌਰ ਦਾ ਸਨਮਾਨ ਕੀਤਾ। ਸਮਾਰੋਹ ਵਿੱਚ ਉਨ੍ਹਾਂ ਦੇ ਪੜ੍ਹਾਏ ਹੋਏ ਵਿਦਿਆਰਥੀਆਂ ਰਵੀਇੰਦਰ ਸਿੰਘ ਡੀ ਪੀ ਆਰ ਓ, ਮੁਹਾਲੀ, ਕੁਲਵਿੰਦਰ ਸਿੰਘ ਮਾਂਗਟ ਏ ਜੀ ਐੱਮ, ਬੀ ਐੱਸ ਐੱਨ ਐੱਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
Advertisement
