ਨਗਰ ਕੀਰਤਨ ਦਾ ਥਾਂ-ਥਾਂ ਨਿੱਘਾ ਸਵਾਗਤ

ਜ਼ੀਰਕਪੁਰ ਤੇ ਮੁਹਾਲੀ ਵਿੱਚ ਰੁਕਣ ਮਗਰੋਂ ਅਗਲੇ ਪੜਾਅ ਲਈ ਚਾਲੇ ਪਾਏ

ਨਗਰ ਕੀਰਤਨ ਦਾ ਥਾਂ-ਥਾਂ ਨਿੱਘਾ ਸਵਾਗਤ

ਜ਼ੀਰਕਪੁਰ ਵਿੱਚ ਨਗਰ ਕੀਰਤਨ ਦਾ ਸਵਾਗਤ ਕਰਨ ਮੌਕੇ ਸੰਗਤ ਨਾਲ ਵਿਧਾਇਕ ਐੱਨ.ਕੇ. ਸ਼ਰਮਾ। -ਫੋਟੋ: ਰੂਬਲ

ਹਰਜੀਤ ਸਿੰਘ

ਜ਼ੀਰਕਪੁਰ, 18 ਅਪਰੈਲ

ਗੁੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਨੌਵੇਂ ਪਾਤਸ਼ਾਹ ਗੁੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਨਾਭਾ ਸਾਹਿਬ ਵਿਖੇ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਇਸ ਮੌਕੇ ਸੰਗਤ ਨਾਲ ਵਿਧਾਇਕ ਐੱਨ.ਕੇ. ਸ਼ਰਮਾ ਨੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕੀਤੇ ਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ।

ਸ੍ਰੀ ਸ਼ਰਮਾ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਸਮੁੱਚੀ ਮਨੁੱਖਤਾ ਨੂੰ ਨੇਕੀ ਅਤੇ ਇਮਾਨਦਾਰੀ ਦੇ ਰਸਤੇ ’ਤੇ ਚੱਲਣ ਦਾ ਉਪਦੇਸ਼ ਦਿੱਤਾ ਹੈ। ਗੁਰੂ ਸਾਹਿਬ ਨੇ ਧਰਮ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦਿੱਤੀ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਪਦੇਸ਼ ਨੂੰ ਮਾਨਵਤਾ ਤੱਕ ਪਹੁੰਚਾਉਣ ਲਈ ਸੰਗਤਾਂ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਬ੍ਰਾਹਮਣ ਸਭਾ ਜ਼ੀਰਕਪੁਰ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਕੀਰਤਨ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਦਿੱਲੀ ਪਹੁੰਚਿਆ ਸੀ ਅਤੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਾਭਾ ਸਾਹਿਬ ਪਹੁੰਚਿਆ ਜਿਸਦੀ ਸਮਾਪਤੀ ਆਨੰਦਪੁਰ ਸਾਹਿਬ ਹੋਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਗੁਰਦੁਆਰਾ ਨਾਭਾ ਸਾਹਿਬ ਦੇ ਪ੍ਰਬੰਧਕ ਜਗਤਾਰ ਸਿੰਘ, ਗੁਰਦੁਆਰਾ ਨਾਡਾ ਸਾਹਿਬ ਦੇ ਪ੍ਰਬੰਧਕ ਭਗਵੰਤ ਸਿੰਘ, ਗੁਰਦੁਆਰਾ ਬਾਉਲੀ ਸਾਹਿਬ ਢਕੌਲੀ ਦੇ ਪ੍ਰਬੰਧਕ ਜਗਦੀਸ਼ ਸਿੰਘ, ਜਗੀਰ ਸਿੰਘ, ਜਥੇਦਾਰ ਰਜਿੰਦਰ ਸਿੰਘ ਈਸਾਪੁਰ, ਜਥੇਦਾਰ ਹਰਬੰਸ ਸਿੰਘ ਸਮੇਤ ਹੋਰ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਗੁਰੂ ਤੇਗ ਬਹਾਦਰ ਜੀ ਦੇ ਵਿਸ਼ਵ ਪੱਧਰ ’ਤੇ ਮਨਾਏ ਜਾਣ ਵਾਲੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਮੁਹਾਲੀ ਵਿੱਚ ਪਹੁੰਚਣ ’ਤੇ ਸਿੱਖ ਲੀਡਰਸ਼ਿਪ ਅਤੇ ਇਲਾਕੇ ਦੀ ਸੰਗਤ ਨੇ ਸ਼ਾਨਦਾਰ ਸਵਾਗਤ ਕੀਤਾ। ਇਹ ਨਗਰ ਕੀਰਤਨ ਰਾਤੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਵਿਸ਼ਰਾਮ ਕਰਨ ਤੋਂ ਬਾਅਦ ਐਤਵਾਰ ਨੂੰ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ ਅਤੇ ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟਿਵਾਣਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਜਦੋਂਕਿ ਚੰਡੀਗੜ੍ਹ ਦੀ ਸੰਗਤ ਨੇ ਹਰਦੀਪ ਸਿੰਘ ਬੁਟੇਲਾ ਦੀ ਅਗਵਾਈ ਹੇਠ ਮੁਹਾਲੀ ਪਹੁੰਚ ਕੇ ਵਾਈਪੀਐਸ ਚੌਕ ਨੇੜੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇੰਜ ਹੀ ਗੁਰਦੁਆਰਾ ਧੰਨਾ ਭਗਤ ਜੀ ਦੇ ਸੇਵਾਦਾਰਾਂ ਨੇ ਵੀ ਵਾਈਪੀਐਸ ਚੌਕ ’ਤੇ ਸਵਾਗਤ ਕੀਤਾ।

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪੁੱਜਿਆ ਨਗਰ ਕੀਰਤਨ

ਰੂਪਨਗਰ (ਪੱਤਰ ਪ੍ਰੇਰਕ): ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤਿ ਨਗਰ ਕੀਰਤਨ ਦਾ ਰੂਪਨਗਰ ਪੁੱਜਣ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਮੁੱਖ ਸਮਾਗਮ ਬੇਲਾ ਰੋਡ ਰੂਪਨਗਰ ਵਿਖੇ ਹੋਇਆ ਜਿੱਥੇ ਸ਼ਹਿਰ ’ੱਚ ਸਥਿਤ ਵੱਖ-ਵੱਖ ਜਥੇਬੰਦੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਕਾਲਜ ਰੋਡ ਤੋਂ ਰੇਲਵੇ ਸਟੇਸ਼ਨ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪੁੱਜਾ, ਜਿਥੋਂ ਇਹ 19 ਅਪਰੈਲ ਨੂੰ ਸਵੇਰੇ 9 ਵਜੇ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All