ਪੱਤਰ ਪ੍ਰੇਰਕ
ਬਨੂੜ, 7 ਦਸੰਬਰ
ਗੰਗਾ ਨਰਸਰੀ ਜ਼ੀਰਕਪੁਰ ਦੇ ਭਾਈ ਮਨਜੀਤ ਸਿੰਘ ਦੀ ਅਗਵਾਈ ਹੇਠ ਨੌਂਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ ਕੱਢੀ ਜਾ ਰਹੀ 11ਵੀਂ ਸਾਲਾਨਾ ਸੀਸ ਮਾਰਗ ਯਾਤਰਾ ਦਾ ਅੱਜ ਬਨੂੜ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਛੇ ਦਸੰਬਰ ਨੂੰ ਦਿੱਲੀ ਤੋਂ ਆਰੰਭ ਹੋਈ ਇਹ ਯਾਤਰਾ ਬੀਤੀ ਰਾਤ ਪਿੰਡ ਤਰਾਵੜੀ (ਕਰਨਾਲ) ਰੁਕੀ ਸੀ। ਅੱਜ ਸੰਭੂ ਬਾਰਡਰ ਉੱਤੇ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਵਿੱਚ ਦਰਜਨਾਂ ਬੱਸਾਂ ਅਤੇ ਵੱਡੀ ਗਿਣਤੀ ਵਿੱਚ ਕਾਰਾਂ ਵਿੱਚ ਸੈਂਕੜੇ ਸੰਗਤਾਂ ਸ਼ਾਮਲ ਸਨ।
ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿੱਚ ਬਨੂੜ ਸ਼ਹਿਰ ਅਤੇ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੰਤ ਸਿੰਘ ਖਟੜਾ, ਸੁਖਵਿੰਦਰ ਸਿੰਘ ਆਦਿ ਨੇ ਯਾਤਰਾ ਵਿੱਚ ਸ਼ਾਮਲ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ। ਯਾਤਰਾ ਦੇ ਪ੍ਰਬੰਧਕ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ 8 ਦਸੰਬਰ ਨੂੰ ਨਾਭਾ ਸਾਹਿਬ ਤੋਂ ਜ਼ੀਰਕਪੁਰ, ਚੰਡੀਗੜ੍ਹ, ਮੁਹਾਲੀ, ਸੋਹਾਣਾ, ਲਾਂਡਰਾਂ ਚੌਕ, ਖਰੜ, ਕੁਰਾਲੀ, ਰੂਪਨਗਰ ਨੂੰ ਹੁੰਦਾ ਹੋਈ ਇਹ ਯਾਤਰਾ ਆਨੰਦਪੁਰ ਸਾਹਿਬ ਜਾ ਕੇ ਸਮਾਪਤ ਹੋਵੇਗੀ।
ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਗੰਗਾ ਨਰਸਰੀ ਦੇ ਸੰਚਾਲਕ ਭਾਈ ਮਨਜੀਤ ਸਿੰਘ ਵੱਲੋਂ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ਸਬੰਧੀ ਸਜਾਈ ਗਈ ਗਿਆਰ੍ਹਵੀਂ ਸਾਲਾਨਾ ਸੀਸ ਮਾਰਗ ਯਾਤਰਾ ਦਾ ਅੱਜ ਜ਼ੀਰਕਪੁਰ ਖੇਤਰ ਵਿੱਚ ਪਹੁੰਚਣ ’ਤੇ ਥਾਂ ਥਾਂ ਨਿੱਘਾ ਸਵਾਗਤ ਕੀਤਾ ਗਿਆ। ਇਹ ਯਾਤਰਾ 6 ਦਸੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਦਿੱਲੀ ਤੋਂ ਆਰੰਭ ਹੋਈ ਸੀ ਤੇ ਬੀਤੀ ਰਾਤ ਪਿੰਡ ਤਰਾਵੜੀ (ਕਰਨਾਲ) ਰੁਕੀ ਸੀ।
ਨਗਰ ਕੀਰਤਨ ਸਜਾਇਆ
ਖਰੜ (ਪੱਤਰ ਪ੍ਰੇਰਕ): ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਘੜੂੰਆਂ ਵਿੱਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ਸਿੰਘ, ਦਿਲਬਾਗ ਸਿੰਘ, ਯੂਥ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਘੜੂੰਆਂ, ਸੁਪਿੰਦਰ ਸਿੰਘ, ਅਮਰਜੀਤ ਸਿੰਘ, ਵਰਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਬਿੱਲੂ ਬਾਦਲ, ਤਰਸੇਮ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ, ਹਰਜੋਧ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।