ਨਿੱਜੀ ਸਕੂਲ ਦੀ ਧੱਕੇਸ਼ਾਹੀ ਵਿਰੁੱਧ ਏਅਰਪੋਰਟ ਸੜਕ ਜਾਮ ਕਰਨ ਦੀ ਚਿਤਾਵਨੀ : The Tribune India

ਨਿੱਜੀ ਸਕੂਲ ਦੀ ਧੱਕੇਸ਼ਾਹੀ ਵਿਰੁੱਧ ਏਅਰਪੋਰਟ ਸੜਕ ਜਾਮ ਕਰਨ ਦੀ ਚਿਤਾਵਨੀ

ਨਿੱਜੀ ਸਕੂਲ ਦੀ ਧੱਕੇਸ਼ਾਹੀ ਵਿਰੁੱਧ ਏਅਰਪੋਰਟ ਸੜਕ ਜਾਮ ਕਰਨ ਦੀ ਚਿਤਾਵਨੀ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਪੇ ਅਤੇ ਬਲਵਿੰਦਰ ਸਿੰਘ ਕੁੰਭੜਾ। -ਫੋਟੋ: ਸੋਢੀ

ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 25 ਸਤੰਬਰ

ਸ਼ਹਿਰ ਦੇ ਇੱਕ ਨਾਮੀ ਪ੍ਰਾਈਵੇਟ ਸਕੂਲ ਦੀ ਧੱਕੇਸ਼ਾਹੀ ਵਿਰੁੱਧ ਅੱਤਿਆਚਾਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਅਤੇ ਪੀੜਤ ਵਿਦਿਆਰਥਣ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਫ਼ਤੇ ਦਾ ਅਲਟੀਮੇਟਮ ਦਿੰਦੇ ਹੋਏ ਏਅਰਪੋਰਟ ਸੜਕ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਇੱਥੇ ਅੱਤਿਆਚਾਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਤੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਪ੍ਰੀਤ ਕੌਰ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਉਪਰੋਕਤ ਸਕੂਲ ਵਿੱਚ ਪੜ੍ਹਦੀ ਰਹੀ ਹੈ। ਹੁਣ ਡੇਢ ਸਾਲ ਤੋਂ ਪਿੰਡ ਬਾਕਰਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਦਸਵੀਂ ਜਮਾਤ ਵਿੱਚ ਪੜ੍ਹ ਰਹੀ ਹੈ। ਹੁਣ ਅੱਠਵੀਂ ਦਾ ਸਰਟੀਫਿਕੇਟ ਨਾ ਹੋਣ ਕਰਕੇ ਦਸਵੀਂ ਦੀ ਪ੍ਰੀਖਿਆ ਵਿੱਚ ਅਪੀਅਰ ਨਹੀਂ ਹੋ ਸਕਦੀ। ਵਿਦਿਆਰਥਣ ਦੇ ਪਿਤਾ ਬਿਕਰਮ ਸਿੰਘ ਨੇ ਉਕਤ ਸਕੂਲ ਤੋਂ ਸਰਟੀਫਿਕੇਟ ਦੇਣ ਦੀ ਮੰਗ ਕੀਤੀ ਤਾਂ ਸਕੂਲ ਪ੍ਰਬੰਧਕਾਂ ਨੇ ਉਸ ਦੇ ਹੱਥ ਵਿੱਚ ਕਰੋਨਾ ਕਾਲ ਦਾ ਬਕਾਇਆ ਕੱਢ ਕੇ ਇੱਕ ਸਾਲ ਦੀ ਫੀਸ 52 ਹਜ਼ਾਰ ਰੁਪਏ ਦਾ ਨੋਟਿਸ ਫੜਾ ਦਿੱਤਾ। ਇਸ ਤੋਂ ਇਲਾਵਾ ਇਕ ਸਾਲ ਦੀ ਫੀਸ ਹੋਰ ਮੰਗ ਰਹੇ ਹਨ। ਇਸ ਮੌਕੇ ਸ੍ਰੀ ਕੁੰਭੜਾ ਨੇ ਪੰਜਾਬ ਸਰਕਾਰ ਅਤੇ ਅਨੁਸੂਚਿਤ ਜਾਤੀਆਂ ਭਾਰਤ ਸਰਕਾਰ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਨਿੱਜੀ ਦਖ਼ਲ ਦੇ ਕੇ ਮਸਲੇ ਦਾ ਹੱਲ ਕੀਤਾ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All