ਡੈਮਾਂ ਦੀ ਸੁਰੱਖਿਆ ਲਈ ਪਾਣੀ ਛੱਡਣਾ ਪਿਆ : ਚੇਅਰਮੈਨ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਅੱਜ ਪੰਜਾਬ ’ਚ ਆਏ ਹੜ੍ਹਾਂ ਦੇ ਮਾਮਲੇ ’ਚ ਸਥਿਤੀ ਸਪਸ਼ਟ ਕਰਦਿਆਂ ਕਿਹਾ ਕਿ ਡੈਮਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਦਰਿਆਵਾਂ ’ਚ ਪਾਣੀ ਛੱਡਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਛੱਡਣ ਲਈ...
Advertisement
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਅੱਜ ਪੰਜਾਬ ’ਚ ਆਏ ਹੜ੍ਹਾਂ ਦੇ ਮਾਮਲੇ ’ਚ ਸਥਿਤੀ ਸਪਸ਼ਟ ਕਰਦਿਆਂ ਕਿਹਾ ਕਿ ਡੈਮਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਦਰਿਆਵਾਂ ’ਚ ਪਾਣੀ ਛੱਡਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਣੀ ਛੱਡਣ ਲਈ ਭਾਈਵਾਲ ਸੂਬਿਆਂ ਦੀ ਸਹਿਮਤੀ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਡੈਮਾਂ ਚੋਂ ਪਾਣੀ ਹੌਲੀ ਹੌਲੀ ਛੱਡਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਭਾਖੜਾ ’ਚ ਪਾਣੀ ਦਾ ਪੱਧਰ 1680 ਤੋਂ ਪਾਰ ਨਹੀਂ ਹੋਣ ਦਿੱਤਾ ਗਿਆ ਹੈ।
Advertisement
ਚੇਅਰਮੈਨ ਨੇ ਦੱਸਿਆ ਕਿ ਪੌਂਗ ਡੈਮ ’ਚ ਪਹਾੜਾਂ ਚੋਂ ਆਏ ਪਾਣੀ ਨੇ ਰਿਕਾਰਡ ਤੋੜ ਦਿੱਤੇ ਹਨ ਅਤੇ ਸਾਲ 2023 ਦੇ ਹੜ੍ਹਾਂ ਨਾਲੋਂ ਐਤਕੀਂ ਪੌਂਗ ਡੈਮ ਵਿੱਚ 20 ਫ਼ੀਸਦੀ ਜ਼ਿਆਦਾ ਪਾਣੀ ਆਇਆ ਹੈ ਅਤੇ ਪਹਿਲਾਂ ਕਦੇ ਵੀ ਏਨਾ ਪਾਣੀ ਨਹੀਂ ਆਇਆ ਸੀ। ਤ੍ਰਿਪਾਠੀ ਨੇ ਕਿਹਾ ਕਿ ਸਾਲ 2023 ’ਚ ਪੌਂਗ ਡੈਮ ’ਚ 9.52 ਬਿਲੀਅਨ ਕਿਊਬਿਕ ਮੀਟਰ ਪਾਣੀ ਆਇਆ ਸੀ ਜਦੋਂ ਕਿ ਐਤਕੀਂ ਪਹਿਲੀ ਜੁਲਾਈ ਤੋਂ ਹੁਣ ਤੱਕ 11.70 ਬਿਲੀਅਨ ਕਿਊਬਿਕ ਮੀਟਰ ਪਾਣੀ ਆ ਚੁੱਕਾ ਹੈ।
Advertisement
×