DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਨਾ ਝੀਲ ’ਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਟੱਪਿਆ

ਚੰਡੀਗੜ੍ਹ ਟ੍ਰਾਈਸਿਟੀ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਅੱਜ ਤੜਕੇ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ 1163 ਫੁੱਟ ਤੋਂ ਟੱਪ ਗਿਆ ਹੈ। ਝੀਲ ਵਿੱਚ ਪਾਣੀ ਵਧਣ ’ਤੇ ਦੋ ਫਲੱਡ ਗੇਟ ਖੋਲ੍ਹ ਦਿੱਤੇ। ਇਸ ਦੌਰਾਨ...
  • fb
  • twitter
  • whatsapp
  • whatsapp
featured-img featured-img
ਸੀਟੀਯੂ ਵਰਕਸ਼ਾਪ ਤੋਂ ਰੇਲਵੇ ਸਟੇਸ਼ਨ ਰੋਡ ’ਤੇ ਕਾਜ਼ਵੇਅ ਦੇ ਉਪਰੋਂ ਵਹਿੰਦਾ ਪਾਣੀ। -ਫੋਟੋਆਂ: ਪਰਦੀਪ ਤਿਵਾੜੀ
Advertisement

ਚੰਡੀਗੜ੍ਹ ਟ੍ਰਾਈਸਿਟੀ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਅੱਜ ਤੜਕੇ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ 1163 ਫੁੱਟ ਤੋਂ ਟੱਪ ਗਿਆ ਹੈ। ਝੀਲ ਵਿੱਚ ਪਾਣੀ ਵਧਣ ’ਤੇ ਦੋ ਫਲੱਡ ਗੇਟ ਖੋਲ੍ਹ ਦਿੱਤੇ। ਇਸ ਦੌਰਾਨ ਝੀਲ ਵਿੱਚੋਂ ਭਾਰੀ ਮਾਤਰਾ ਵਿੱਚ ਪਾਣੀ ਛੱਡਿਆ ਗਿਆ, ਜੋ ਕਿ ਗੋਲਫ ਕਲੱਬ ਤੋਂ ਕਿਸ਼ਨਗੜ੍ਹ ਜਾਣ ਵਾਲੇ ਪੁਲ, ਸ਼ਾਸਤਰੀ ਨਗਰ ਲਾਈਟ ਪੁਆਇੰਟ ਦੇ ਨਜ਼ਦੀਕ ਬਣੇ ਪੁਲ ਅਤੇ ਇੰਡਸਟਰੀਅਲ ਏਰੀਆ ਵਿੱਚੋਂ ਸੁਖਨਾ ਚੋਅ ’ਤੇ ਬਣੇ ਪੁਲਾਂ ਦੇ ਉਪਰ ਤੋਂ ਵੱਗ ਰਿਹਾ ਸੀ। ਪਾਣੀ ਦੀ ਰਫ਼ਤਾਰ ਤੇਜ਼ ਹੁੰਦੀ ਵੇਖਦਿਆਂ ਪੁਲੀਸ ਨੇ ਇਨ੍ਹਾਂ ਰਾਹਾਂ ਤੋਂ ਆਵਾਜਾਈ ਬੰਦ ਕਰ ਦਿੱਤੀ ਅਤੇ ਲੋਕਾਂ ਨੂੰ ਮੱਧ ਮਾਗਰ ਦੀ ਵਰਤੋਂ ਕਰਨ ਦੀ ਅਪੀਲੀ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿੱਚ ਸਵੇਰੇ ਪਾਣੀ ਦਾ ਪੱਧਰ ਵੱਧ ਗਿਆ, ਜੋ ਕਿ ਖਤਰੇ ਦੇ ਨਿਸ਼ਾਨ 1163 ਫੁੱਟ ਤੋਂ ਵੀ ਇਕ ਫੁੱਟ ਉੱਪਰ 1164 ਦੇ ਕਰੀਬ ਵੱਗ ਰਿਹਾ ਸੀ। ਪ੍ਰਸ਼ਾਸਨ ਨੇ ਸਵੇਰੇ 7 ਵਜੇ ਪਹਿਲਾਂ ਫਲੱਡ ਗੇਟ ਖੋਲ੍ਹ ਦਿੱਤਾ, ਜਦੋਂ ਕਿ ਪਾਣੀ ਵਧਦਾ ਦੇਖਦੇ ਹੋਏ 8 ਵਜੇ ਦੇ ਕਰੀਬ ਦੂਜਾ ਫਲੱਡ ਗੇਟ ਖੋਲ੍ਹ ਦਿੱਤਾ। ਇਨ੍ਹਾਂ ਫਲੱਡ ਗੇਟਾਂ ਨੂੰ ਇਕ-ਇਕ ਫੁੱਟ ਤੱਕ ਖੋਲ੍ਹ ਦਿੱਤਾ ਸੀ, ਜਿਸ ਨੂੰ ਸ਼ਾਮ ਹੋਣ ’ਤੇ ਘਟਾ ਕੇ ਤਿੰਨ-ਤਿੰਨ ਇੰਚ ਕਰ ਦਿੱਤਾ। ਸੁਖਨਾ ਝੀਲ ਵਿੱਚੋਂ ਪਾਣੀ ਦੇ ਤੇਜ਼ ਵਹਾਅ ਕਰਕੇ ਸੁਖਨਾ ਚੋਅ ਵਿੱਚ ਪਾਣੀ ਦਾ ਪੱਧਰ ਵੱਧ ਗਿਆ, ਜਿਸ ਨੇ ਅੱਗੇ ਘੱਗਰ ਨਦੀ ਵਿੱਚ ਪਾਣੀ ਵਧਾ ਦਿੱਤਾ ਹੈ। ਇਸ ਨਾਲ ਮੁਹਾਲੀ ਤੇ ਪਟਿਆਲਾ ਪ੍ਰਸ਼ਾਸਨ ਨੇ ਘੱਗਰ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਨੂੰ ਚਿਤਾਵਨੀ ਜਾਰੀ ਕਰਦਿਆਂ ਘੱਗਰ ਦੇ ਨਜ਼ਦੀਕ ਨਾ ਜਾਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਅੱਜ ਸੀਜ਼ਨ ਵਿੱਚ 9ਵੀਂ ਵਾਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ। ਦੂਜੇ ਪਾਸੇ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਨੇ ਸ਼ਹਿਰ ਨੂੂੰ ਜਲ-ਥਲ ਕਰਕੇ ਰੱਖ ਦਿੱਤਾ ਹੈ। ਮੀਂਹ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਪਾਣੀ ਭਰ ਗਿਆ ਅਤੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਇੰਡਸਟਰੀਅਲ ਏਰੀਆ ਵਿੱਚ ਰੇਲਵੇ ਅੰਡਰ ਪਾਸ ਅਤੇ ਸੈਕਟਰ-11 ਤੇ 15 ਵਾਲੇ ਅੰਡਰਪਾਸ ਵਿੱਚ ਵੀ ਪਾਣੀ ਭਰ ਗਿਆ। ਪੁਲੀਸ ਨੇ ਦੋਵਾਂ ਰਾਹਾਂ ’ਤੇ ਆਵਾਜਾਈ ਠੱਪ ਕਰ ਦਿੱਤੀ। ਪੁਲੀਸ ਵੱਲੋਂ ਸ਼ਹਿਰ ਦੀਆਂ ਕੁਝ ਸੜਕਾਂ ’ਤੇ ਆਵਾਜਾਈ ਠੱਪ ਕਰਨ ਕਰਕੇ ਮੱਧ ਮਾਰਗ ਅਤੇ ਟਰਾਂਸਪੋਰਟ ਲਾਈਟ ਪੁਆਇੰਟ ਦੇ ਨਜ਼ਦੀਕ ਟਰੈਫ਼ਿਕ ਜਾਮ ਹੋ ਗਿਆ, ਜਿਸ ਕਰਕੇ ਲੋਕਾਂ ਨੂੰ ਇਕ-ਇਕ ਘੰਟਾ ਟਰੈਫਿਕ ਜਾਮ ਵਿੱਚ ਫਸਣਾ ਪਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 84 ਐੱਮਐੱਮ ਮੀਂਹ ਪਿਆ ਹੈ। ਇਸੇ ਦੌਰਾਨ ਮੁਹਾਲੀ ਵਿੱਚ 73.5 ਐੱਮਐੱਮ ਅਤੇ ਪੰਚਕੂਲਾ ਵਿੱਚ 133 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Advertisement

ਸੀਟੀਯੂ ਦੀ ਬੱਸ ’ਤੇ ਡਿੱਗਿਆ ਦਰੱਖਤ

ਚੰਡੀਗੜ੍ਹ ਵਿੱਚ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਅੱਜ ਸੈਕਟਰ-22/23 ਵਾਲੀ ਸੜਕ ’ਤੇ ਸੀਟੀਯੂ ਬੱਸ ਦੇ ਉਪਰ ਦਰੱਖਤ ਡਿੱਗ ਗਿਆ ਹੈ। ਇਸ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ ਹੈ। ਦਰੱਖਤ ਡਿੱਗਣ ਦੀ ਜਾਣਕਾਰੀ ਮਿਲਦਿਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਦਰੱਖਤ ਨੂੰ ਵੱਡ ਕੇ ਰਾਹ ਸਾਫ ਕਰਵਾਇਆ ਗਿਆ। ਇਸੇ ਤਰ੍ਹਾਂ ਪੀਜੀਆਈ ਤੋਂ ਧਨਾਸ ਵਾਲੀ ਸੜਕ ’ਤੇ ਵੀ ਦਰੱਖਤ ਟੁੱਟ ਕੇ ਡਿੱਗ ਗਿਆ ਹੈ। ਇਸ ਤੋਂ ਇਲਾਵਾ ਵਿਗਿਆਨ ਪੱਧਰ ’ਤੇ ਵੀ ਇਕ ਦਰੱਖਤ ਟੁੱਟ ਕੇ ਡਿੱਗ ਗਿਆ।

ਚੰਡੀਗੜ੍ਹ ਦੇ ਸਕੂਲਾਂ ਤੇ ਕਾਲਜਾਂ ਵਿੱਚ 7 ਤੱਕ ਛੁੱਟੀਆਂ

ਚੰਡੀਗੜ੍ਹ ਪ੍ਰਸ਼ਾਸਨ ਨੇ ਖਰਾਬ ਮੌਸਮ ਦੇ ਚਲਦਿਆਂ ਸ਼ਹਿਰ ਦੇ ਸਕੂਲਾਂ ਤੇ ਕਾਲਜਾਂ ਵਿੱਚ 7 ਸਤੰਬਰ ਤੱਕ ਛੁੱਟੀ ਕਰ ਦਿੱਤੀ ਹੈ। ਇਸ ਦੌਰਾਨ ਸ਼ਹਿਰ ਦੇ ਸਾਰੇ ਸਕੂਲ ਬੰਦ ਰਹਿਣੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ 7 ਸਤੰਬਰ ਨੂੰ ਮੌਸਮ ਦਾ ਮਿਜਾਜ਼ ਦੇਖਣ ਤੋਂ ਬਾਅਦ ਹੀ ਸਕੂਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ।

Advertisement
×