ਸੁਖਨਾ ਝੀਲ ਵਿੱਚ ਪਾਣੀ ਖਤਰੇ ਦਾ ਨਿਸ਼ਾਨ ਟੱਪਿਆ, ਦੋ ਫਲੱਡ ਗੇਟ ਖੋਲ੍ਹੇ
ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਨੂੰ ਵੀ ਹੜ੍ਹਾਂ ਦਾ ਖਤਰਾ ਸਤਾਉਣ ਲੱਗਾ
Advertisement
ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿੱਚ ਅੱਜ ਤੜਕੇ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ 1163 ਫੁੱਟ ਨੂੰ ਟੱਪ ਗਿਆ। ਝੀਲ ਵਿੱਚ ਪਾਣੀ ਵੱਧਦਾ ਦੇਖ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ਉੱਤੇ ਸਥਿਤ ਤਿੰਨ ਫਲੱਡ ਗੇਟਾਂ ਵਿੱਚੋਂ ਦੋ ਖੋਲ੍ਹ ਦਿੱਤੇ ਹਨ। ਹਾਲਾਂਕਿ ਫਲੱਡ ਗੇਟ ਖੋਲ੍ਹਣ ਦੇ ਬਾਵਜੂਦ ਵੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣਾ ਲਗਾਤਾਰ ਜਾਰੀ ਹੈ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਫਲੱਡ ਥੋੜੇ-ਥੋੜੇ ਖੋਲ੍ਹੇ ਹਨ ਪਰ ਪਾਣੀ ਵਧਣ ਉੱਤੇ ਵਾਧੂ ਖੋਲ੍ਹੇ ਜਾ ਸਕਦੇ ਹਨ।
ਉਧਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣ ਕਰਕੇ ਵੱਡੀ ਨਦੀ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਰਕੇ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਨੂੰ ਵੀ ਹੜ੍ਹਾਂ ਦਾ ਖਤਰਾ ਸਤਾਉਣ ਲੱਗ ਪਿਆ ਹੈ। ਦੱਸਣਯੋਗ ਹੈ ਕਿ ਇਸ ਵਾਰ ਸੁਖਨਾ ਝੀਲ ਵਿੱਚ ਵਾਰ-ਵਾਰ ਪਾਣੀ ਦਾ ਪੱਧਰ ਵਧਣ ’ਤੇ ਅੱਜ ਅੱਠਵੀਂ ਵਾਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ।
Advertisement
Advertisement