ਪਲਸੌਰਾ ਵਿੱਚ ਜਲ ਸਪਲਾਈ ਠੱਪ; ਲੋਕ ਪ੍ਰੇਸ਼ਾਨ

ਪੱਤਰ ਪ੍ਰੇਰਕ
ਚੰਡੀਗੜ੍ਹ, 17 ਸਤੰਬਰ

ਚੰਡੀਗੜ੍ਹ ਨਗਰ ਨਿਗਮ ਅਧੀਨ ਆਉਂਦੇ ਪਿੰਡ ਪਲਸੌਰਾ ਵਿਚ ਦੋ ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਲੋਕਾਂ ਨੇ ਪਾਣੀ ਦੇ ਟੈਂਕਰ ਮੰਗਵਾ ਕੇ ਬੁੱਤਾ ਸਾਰਿਆ। ਪਿੰਡ ਦੇ ਵਸਨੀਕ ਨੰਬਰਦਾਰ ਦਲਜੀਤ ਸਿੰਘ ਪਲਸੌਰਾ, ਰਣਧੀਰ ਸਿੰਘ, ਬਸੇਸਰ ਸਿੰਘ, ਸੁਖਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਦੋ ਦਿਨ ਤੋਂ ਪਿੰਡ ਵਿੱਚ ਪਾਣੀ ਨਾ ਆਉਣ ਕਰਕੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਗਲੀਆਂ ਵਿੱਚ ਪਾਣੀ ਦੀ ਸਪਲਾਈ ਲਈ ਨਵੀਂਆਂ ਪਾਈਪਾਂ ਤਾਂ ਵਿਛਾਈਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਪਾਈਪਲਾਈਨ ਵਿੱਚ ਪਾਣੀ ਸਪਲਾਈ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਵਿੱਚ ਪਾਣੀ ਦੇ ਲਈ ਦੋ ਮੋਟਰਾਂ ਹਨ ਪਰ ਚਾਲੂ ਹਾਲਤ ਵਿੱਚ ਸਿਰਫ਼ ਇੱਕ ਹੀ ਮੋਟਰ ਹੈ। ਅਜਿਹੀਆਂ ਦਿੱਕਤਾਂ ਕਾਰਨ ਪਾਣੀ ਦੀ ਸਪਲਾਈ ਪੂਰੀ ਨਹੀਂ ਹੋ ਰਹੀ ਹੈ। ਨੰਬਰਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਪਾਣੀ ਦੀ ਸਪਲਾਈ ਪੂਰੀ ਮਾਤਰਾ ਵਿੱਚ ਨਹੀਂ ਹੁੰਦੀ ਤੇ ਇਹ ਸਮੱਸਿਆ ਪਿਛਲੇ  5 ਸਾਲਾਂ ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਦੌਰ ਵਿੱਚ ਕਿਰਾਏ ਵਾਲੇ ਮਕਾਨ ਖਾਲੀ ਪਏ ਹਨ ਤੇ ਕੰਮਕਾਜ ਠੱਪ ਹੈ ਪਰ ਇਸ ਦੇ ਬਾਵਜੂਦ ਨਿਗਮ ਨੇ ਪਾਣੀ ਦੇ ਬਿਲਾਂ ਦੇ ਰੇਟ ਤਿੰਨ ਗੁਣਾਂ ਵਧਾ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਬਹਾਲ ਕੀਤੀ ਜਾਵੇ। 

ਜਲ ਸਪਲਾਈ ਬਹਾਲ ਕਰਵਾਊਣ ਦਾ ਭਰੋਸਾ

ਐੱਸਡੀਓ ਜੋਗਿੰਦਰ ਕੁਮਾਰ ਨੇ ਕਿਹਾ ਕਿ ਪਾਣੀ ਦੀ ਪਾਈਪ ਟੁੱਟ ਜਾਣ ਕਾਰਨ ਸਪਲਾਈ ਪ੍ਰਭਾਵਿਤ ਹੋਈ ਸੀ ਜੋ ਕਿ ਹੁਣ ਠੀਕ ਕਰਵਾ ਦਿੱਤੀ ਗਈ ਹੈ। ਇਸ ਨਵੀਂ ਪਾਈਪਲਾਈਨ ਤੋਂ ਪਾਣੀ ਦੀ ਸਪਲਾਈ ਚਾਲੂ ਕਰਨ ਲਈ ਅਜੇ ਕੁਝ ਸਮਾਂ ਲੱਗੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All