ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਲੜੂ ’ਚ ਹਫ਼ਤੇ ਤੋਂ ਪਾਣੀ ਦੀ ਸਪਲਾਈ ਬੰਦ

ਸਰਬਜੀਤ ਸਿੰਘ ਭੱਟੀ ਲਾਲੜੂ, 5 ਜੂਨ ਲਾਲੜੂ ਪਿੰਡ ਦੇ ਸਾਬਕਾ ਸਰਪੰਚ ਕਾਮਰੇਡ ਲਾਭ ਸਿੰਘ ਨੇ ਲਾਲੜੂ ਕਸਬੇ ਵਿੱਚ ਪਾਣੀ ਦੀ ਸਪਲਾਈ ਬੰਦ ਹੋਣ ’ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ ਤਿੰਨ ਵਿੱਚ ਪਿਛਲੇ ਇੱਕ ਹਫਤੇ ਤੋਂ...
ਸਾਬਕਾ ਸਰਪੰਚ ਕਾਮਰੇਡ ਲਾਭ ਸਿੰਘ ਪਾਣੀ ਦੀ ਬੰਦ ਪਈ ਸਪਲਾਈ ਬਾਰੇ ਜਾਣਕਾਰੀ ਦਿੰਦੇ ਹੋਏ।
Advertisement

ਸਰਬਜੀਤ ਸਿੰਘ ਭੱਟੀ

ਲਾਲੜੂ, 5 ਜੂਨ

Advertisement

ਲਾਲੜੂ ਪਿੰਡ ਦੇ ਸਾਬਕਾ ਸਰਪੰਚ ਕਾਮਰੇਡ ਲਾਭ ਸਿੰਘ ਨੇ ਲਾਲੜੂ ਕਸਬੇ ਵਿੱਚ ਪਾਣੀ ਦੀ ਸਪਲਾਈ ਬੰਦ ਹੋਣ ’ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ ਤਿੰਨ ਵਿੱਚ ਪਿਛਲੇ ਇੱਕ ਹਫਤੇ ਤੋਂ ਪਾਣੀ ਦੀ ਸਪਲਾਈ ਬਿਲਕੁਲ ਬੰਦ ਪਈ ਹੈ। ਉਨ੍ਹਾਂ ਦੱਸਿਆ ਕਿ ਅਤਿ ਦੀ ਗਰਮੀ ਦੌਰਾਨ ਵਾਰਡ ਵਿੱਚ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਾਲੜੂ ਕਸਬੇ ਦਾ ਵੱਡਾ ਹਿੱਸਾ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਤੇ ਵਾਰਡ ਨੰਬਰ 3 ਵਿੱਚ ਤਾਂ ਪਿਛਲੇ ਲੰਮੇ ਸਮੇਂ ਤੋਂ ਦੂਸ਼ਿਤ ਪਾਣੀ ਆ ਰਿਹਾ ਸੀ, ਜੋ ਮਸਾਂ ਪੰਦਰਾਂ ਕੁ ਦਿਨ ਪਹਿਲਾਂ ਹੀ ਠੀਕ ਹੋਇਆ ਸੀ ਪਰ ਪਿਛਲੇ ਇੱਕ ਹਫਤੇ ਤੋਂ ਪਾਣੀ ਦੀ ਇੱਕ ਵੀ ਬੂੰਦ ਸਪਲਾਈ ਨਹੀਂ ਆਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਲਕਿਆਂ ਤੇ ਸਬਮਰਸੀਬਲ ਦਾ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਵਾਰਡ ਵਿੱਚ ਬਿਮਾਰੀ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲਾਰੇ-ਲੱਪੇ ਲਾਉਣ ਦੀ ਬਜਾਏ ਪੀਣ ਵਾਲੇ ਪਾਣੀ ਦੀ ਸਪਲਾਈ ਦਰੁੱਸਤ ਕਰੇ ਤਾਂ ਜੋ ਉਨ੍ਹਾਂ ਤੇ ਕਾਲੌਨੀ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਜਲਦੀ ਸਪਲਾਈ ਬਹਾਲ ਕਰਨ ਦਾ ਭਰੋਸਾ

ਨਗਰ ਕੌਂਸਲ ਲਾਲੜੂ ਦੇ ਕਾਰਜਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਨੇ ਕਿਹਾ ਕਿ ਇਸ ਖੇਤਰ ਨੂੰ ਪਾਣੀ ਸਪਲਾਈ ਕਰਦੇ ਟਿਊਬਵੈੱਲ ਦੀ ਮੋਟਰ ਖਰਾਬ ਹੈ, ਜੋ ਅੱਜ ਪਾਈ ਜਾ ਰਹੀ ਹੈ ਤੇ ਜਲਦੀ ਹੀ ਖੇਤਰ ਦੀ ਜਲ ਸਪਲਾਈ ਬਹਾਲ ਹੋ ਜਾਵੇਗੀ।

Advertisement