ਆਤਿਸ਼ ਗੁਪਤਾ
ਚੰਡੀਗੜ੍ਹ, 25 ਸਤੰਬਰ
ਭਾਰਤੀ ਜਨਤਾ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਚੰਡੀਗੜ੍ਹ ਵਿੱਚ ਸ਼ਨਿਚਰਵਾਰ ਨੂੰ ਪ੍ਰਧਾਨ ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਸੈਕਟਰ 17 ਸਥਿਤ ਨਗਰ ਨਿਗਮ ਦਫ਼ਤਰ ਦਾ ਘਿਰਾਓ ਕੀਤਾ। ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਅੱਗੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨਿਗਮ ਵੱਲ ਵੱਧ ਰਹੇ ਕਾਂਗਰਸੀਆਂ ’ਤੇ ਚੰਡੀਗੜ੍ਹ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਇਸ ਦੌਰਾਨ 15 ਦੇ ਕਰੀਬ ਕਾਰਕੁਨ ਜ਼ਖ਼ਮੀ ਹੋ ਗਏ। ਸੁਭਾਸ਼ ਚਾਵਲਾ ਨੇ ਕਿਹਾ ਕਿ ਪੌਣੇ ਪੰਜ ਸਾਲਾਂ ਤੋਂ ਚੰਡੀਗੜ੍ਹ ਨਗਰ ਨਿਗਮ ’ਤੇ ਕਾਬਜ਼ ਭਾਜਪਾ ਦੇ ਆਗੂ ਲੋਕ ਵਿਰੋਧੀ ਫ਼ੈਸਲੇ ਲੈ ਕੇ ਸੌਂ ਚੁੱਕੇ ਹਨ। ਅੱਜ ਦਾ ਵਿਰੋਧ ਭਾਜਪਾ ਨੂੰ ਨੀਂਦ ਤੋਂ ਜਗਾਉਣ ਲਈ ਕੀਤਾ ਗਿਆ ਹੈ।