Advertisement
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਹੰਡੇਸਰਾ ਗੁੱਗਾ ਮਾੜੀ ਤੋਂ ਪਿੰਡ ਨਗਲਾ ਬਿਜਲੀ ਗਰਿੱਡ ਤੱਕ ਜਾਣ ਵਾਲੀ ਲਗਪਗ 1.45 ਕਿਲੋਮੀਟਰ ਲੰਬਾਈ ਵਾਲੀ ਲਿੰਕ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ। ਇਹ ਸੜਕ 34.98 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ।
ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਤਰੱਕੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸੜਕ ਪਹਿਲਾਂ 1999 ’ਚ ਬਣੀ ਸੀ। ਇਸ ਦੇ ਬਣਨ ਨਾਲ ਪਿੰਡ ਹੰਡੇਸਰਾ, ਨਗਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸੁਵਿਧਾ ਮਿਲੇਗੀ ਤੇ ਖੇਤੀਬਾੜੀ ਉਤਪਾਦਾਂ ਦੀ ਆਵਾਜਾਈ ਵੀ ਸੌਖੀ ਹੋਵੇਗੀ।
Advertisement
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਨਲੀਆਂ, ਪੀਣ ਵਾਲੇ ਪਾਣੀ ਦੀਆਂ ਸਕੀਮਾਂ ਅਤੇ ਬਿਜਲੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਚ, ਸਰਪੰਚ, ‘ਆਪ’ ਦੇ ਆਗੂ ਮੌਜੂਦ ਸਨ।
Advertisement
Advertisement
×