DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress: ‘ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ, ਕੁਝ ਪਤਾ ਨਹੀਂ ਲੱਗਦਾ’: ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਬਦਲਾਅ ’ਤੇ ਪ੍ਰਤਾਪ ਬਾਜਵਾ ਨੇ ਦਿੱਤਾ ਵੱਡਾ ਬਿਆਨ

  • fb
  • twitter
  • whatsapp
  • whatsapp
featured-img featured-img
ਪ੍ਰਤਾਪ ਸਿੰਘ ਬਾਜਵਾ ਦੀ ਫਾਈਲ ਫੋਟੋ
Advertisement

ਪੰਜਾਬ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਕਾਰ ਪਿਛਲੇ ਦੋ-ਤਿੰਨ ਦਿਨਾਂ ਤੋਂ ਸੂਬਾ ਪ੍ਰਧਾਨ ਅਤੇ ਜਥੇਬੰਦਕ ਢਾਂਚੇ ਵਿੱਚ ਤਬਦੀਲੀਆਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਬਦਲਾਅ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ‘ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ’ ਕੁਝ ਪਤਾ ਨਹੀਂ ਲੱਗਦਾ ਹੈ। ਇਸ ਗੱਲ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਬਾਜਵਾ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲਣ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ ਹੈ। ਇਹ ਫ਼ੈਸਲਾ ਪਾਰਟੀ ਹਾਈਕਮਾਂਡ ਦਾ ਹੈ ਅਤੇ ਪਾਰਟੀ ਹਾਈਕਮਾਂਡ ਵੱਲੋਂ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਰਾਹੁਲ ਗਾਂਧੀ ਦੇ ਅਕਤੂਬਰ ਮਹੀਨੇ ਦੇ ਦੂਜੇ ਜਾਂ ਤੀਜੇ ਹਫ਼ਤੇ ਵਿੱਚ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਰਾਬਤਾ ਬਣਾਉਣ ਲਈ ਸੂਬਾ ਪੱਧਰੀ ਰੈਲੀ ਕੱਢੀ ਜਾਵੇਗੀ।

Advertisement

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਬਦਲ ਕੇ ਸਚਿਨ ਪਾਇਲਟ ਨੂੰ ਲਗਾਏ ਜਾਣ ਤੋਂ ਬਾਅਦ ਸਚਿਨ ਪਾਇਲਟ ਵੱਲੋਂ ਪੰਜਾਬ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ ਉਸ ਤੋਂ ਬਾਅਦ ਪ੍ਰੋਗਰਾਮ ਵਿੱਚ ਮੁੜ ਕਾਂਗਰਸੀ ਆਗੂਆਂ ਵਿੱਚ ਵਖਰੇਵੇਂ ਦਿਖਾਈ ਦਿੱਤੇ। ਇਸ ਲਈ ਸਚਿਨ ਪਾਇਲਟ ਵੱਲੋਂ ਦਿੱਲੀ ਬੈਠ ਕੇ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸੇ ਰਣਨੀਤੀ ਦੌਰਾਨ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ।

Advertisement

Advertisement
×