DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਔਖੀ ਘੜੀ ’ਚ ਹਲਕੇ ਦੇ ਲੋਕਾਂ ਨਾਲ ਖੜ੍ਹੇ ਹਾਂ: ਸੈਣੀ

ਭਾਜਪਾ ਆਗੂ ਵੱਲੋਂ ਭਾਂਖਰਪੁਰ, ਟਿਵਾਣਾ, ਹੰਸਾਲਾ, ਆਲਮਗੀਰ, ਸਾਧਾਪੁਰ ਤੇ ਖ਼ਜ਼ੂਰ ਮੰਡੀ ਦਾ ਦੌਰਾ
  • fb
  • twitter
  • whatsapp
  • whatsapp
featured-img featured-img
ਹੜ੍ਹ ਪੀੜਤ ਪਰਿਵਾਰਾਂ ਨੂੰ ਮਿਲਦੇ ਹੋਏ ਭਾਜਪਾ ਆਗੂ ਗੁਰਦਰਸ਼ਨ ਸੈਣੀ।
Advertisement

ਹਲਕੇ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਿਸੇ ਵੀ ਹਾਲਤ ’ਚ ਇਕੱਲਾ ਨਹੀਂ ਛੱਡਿਆ ਜਾਵੇਗਾ। ਉਹ ਪਿੰਡ ਭਾਂਖਰਪੁਰ, ਟਿਵਾਣਾ, ਹੰਸਾਲਾ, ਆਲਮਗੀਰ, ਸਾਧਾਪੁਰ ਅਤੇ ਖ਼ਜ਼ੂਰ ਮੰਡੀ ਵਿਖੇ ਪਹੁੰਚੇ ਅਤੇ ਘੱਗਰ ਦਰਿਆ ਦੇ ਬੰਨ੍ਹਾਂ ਦਾ ਜਾਇਜ਼ਾ ਲਿਆ। ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ ਸੁਣੇ ਅਤੇ ਰਾਹਤ ਕਾਰਜਾਂ ਦੀ ਸਥਿਤੀ ਦਾ ਅੰਦਾਜ਼ਾ ਲਾਇਆ।

ਸ੍ਰੀ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰ ਸੂਬੇ ਲਈ ਡਿਜ਼ਾਸਟਰ ਰਿਸਪਾਂਸ ਫੰਡ ਰੱਖਿਆ ਜਾਂਦਾ ਹੈ ਅਤੇ ਪੰਜਾਬ ਦੇ ਖਾਤੇ ’ਚ ਵੀ ਕਰੋੜਾਂ ਰੁਪਏ ਮੌਜੂਦ ਹਨ। ਪਰ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਨੁਕਸਾਨ ਦੀ ਅਧਿਕਾਰਤ ਰਿਪੋਰਟ ਨਾ ਭੇਜਣ ਕਾਰਨ ਰਾਹਤ ਫੰਡ ਜਾਰੀ ਨਹੀਂ ਹੋ ਸਕਿਆ। ਉਨ੍ਹਾਂ ਨੇ ਮੰਗ ਕੀਤੀ ਕਿ ਤੁਰੰਤ ਸਪੈਸ਼ਲ ਗਿਰਦਾਵਰੀ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਉੱਤੇ ਹੜ੍ਹ ਪ੍ਰਬੰਧਨਾਂ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਨਾ ਤਾਂ ਬੰਨ੍ਹ ਪੱਕੇ ਕੀਤੇ ਗਏ ਅਤੇ ਨਾ ਹੀ ਨਹਿਰਾਂ ਦੇ ਕਿਨਾਰੇ ਮਜ਼ਬੂਤ ਕੀਤੇ ਗਏ, ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ। ਉਨ੍ਹਾਂ ਮੰਗ ਕੀਤੀ ਕਿ ਪਾਣੀ ਘਟਣ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਵਿੱਚ ਆਈ ਰੇਤ ਨੂੰ ਚੁੱਕਣ ਵਿਚ ਮਦਦ ਕੀਤੀ ਜਾਵੇ ਅਤੇ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਮੁਆਵਜ਼ਾ ਜਾਰੀ ਕੀਤਾ ਜਾਵੇ। ਇਸ ਮੌਕੇ ਗੁਲਜਾਰ ਸਿੰਘ ਟਿਵਾਣਾ ਮੇਜਰ ਸਿੰਘ ਹਰਪ੍ਰੀਤ ਸਿੰਘ ਟਿੰਕੂ ਪੁਸ਼ਪਿੰਦਰ ਮਹਿਤਾ ਸਨੰਤ ਭਾਰਦਵਾਜ ਸਮੇਤ ਅਨੇਕਾਂ ਆਗੂ ਮੌਜੂਦ ਸਨ।

Advertisement

ਡੀਸੀ ਵੱਲੋਂ ਪਿੰਡ ਖਜੂਰ ਮੰਡੀ ਤੇ ਝਰਮੜੀ ਦਾ ਜਾਇਜ਼ਾ

ਘੱਗਰ ਦੇ ਵਿੱਚ ਬੀਤੇ ਦਿਨ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪ੍ਰਭਾਵਿਤ ਹੋਏ ਪਿੰਡ ਖਜੂਰ ਮੰਡੀ ਦਾ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੌਰਾ ਕੀਤਾ। ਉਨ੍ਹਾਂ ਨੇ ਇਸ ਸੰਕਟ ਦੀ ਘੜੀ ਦੌਰਾਨ ਪਿੰਡ ਵਾਸੀਆਂ ਨੂੰ ਹਰ ਜ਼ਰੂਰੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਵਸਨੀਕਾਂ ਨੂੰ ਡਾਕਟਰੀ ਸਹਾਇਤਾ, ਪਸ਼ੂ ਪਾਲਣ ਟੀਮਾਂ, ਸੁੱਕਾ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪਿੰਡ ਝਰਮੜੀ ਨੇੜੇ ਅੰਬਾਲਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਅਧੀਨ ਪੁਲ ਹੇਠੋਂ ਨਿਕਾਸੀ ਨਾ ਹੋਣ ਕਾਰਨ ਪਾਣੀ ਖੜ੍ਹਨ ਅਤੇ ਨਿਕਾਸੀ ਦਾ ਜਾਇਜ਼ਾ ਲਿਆ। ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਦਰਪੇਸ਼ ਮੀਂਹ ਦੇ ਪਾਣੀ ਦੀ ਨਿਕਾਸੀ ਦੀਆਂ ਸਮੱਸਿਆਵਾਂ ਦਾ ਵੀ ਮੁਲਾਂਕਣ ਕੀਤਾ। ਐੱਸ ਡੀ ਐਮ ਡੇਰਾਬਸੀ ਤੇ ਬੀ ਡੀ ਪੀ ਓ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਅਸਥਾਈ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।

Advertisement
×