ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੇਰਾਬੱਸੀ ਦੇ ਪੰਜ ਪਿੰਡਾਂ ’ਚ ਬਣਾਵਾਂਗੇ ਪੰਚਾਇਤ ਘਰ: ਰੰਧਾਵਾ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਹਲਕੇ ਦੇ ਪੰਜ ਪਿੰਡਾਂ ਅਮਲਾਲਾ, ਜੜੌਤ, ਹਮਾਯੂੰਪੁਰ, ਸਮਗੌਲੀ ਅਤੇ ਤ੍ਰਿਵੈਦੀ ਕੈਂਪ ਵਿੱਚ 1.25 ਕਰੋੜ ਦੀ ਲਾਗਤ ਨਾਲ ਪੰਚਾਇਤ ਘਰ ਬਣਾਏ ਜਾਣਗੇ। ਸ੍ਰੀ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
Advertisement

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਹਲਕੇ ਦੇ ਪੰਜ ਪਿੰਡਾਂ ਅਮਲਾਲਾ, ਜੜੌਤ, ਹਮਾਯੂੰਪੁਰ, ਸਮਗੌਲੀ ਅਤੇ ਤ੍ਰਿਵੈਦੀ ਕੈਂਪ ਵਿੱਚ 1.25 ਕਰੋੜ ਦੀ ਲਾਗਤ ਨਾਲ ਪੰਚਾਇਤ ਘਰ ਬਣਾਏ ਜਾਣਗੇ। ਸ੍ਰੀ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੰਚਾਇਤਾਂ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਆਪ’ ਸਰਕਾਰ ਪਿੰਡਾਂ-ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪਿੰਡ ਵਾਸੀਆਂ ਦੀ ਪੰਚਾਇਤ ਘਰ ਬਣਾਉਣ ਲਈ ਲੰਮੇ ਸਮੇਂ ਤੋਂ ਚਲਦੀ ਆ ਰਹੀ ਮੰਗ ਪੂਰੀ ਕਰਦਿਆਂ ਪੰਚਾਇਤੀ ਰਾਜ ਵਿਭਾਗ ਵੱਲੋਂ ਪੰਜਾਂ ਪਿੰਡਾਂ ਵਿੱਚੋਂ ਹਰ ਪਿੰਡ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਤਿਆਰ ਕੀਤਾ ਜਾਵੇਗਾ। ਇਹ ਪੰਚਾਇਤ ਘਰ ਜਿੱਥੇ ਪੰਚਾਇਤ ਦੀਆਂ ਗਤੀਵਿਧੀਆਂ ਚਲਾਉਣ ਦੇ ਕੰਮ ਆਵੇਗਾ ਉੱਥੇ ਲੋਕਾਂ ਦੇ ਘਰੇਲੂ ਸਮਾਗਮਾਂ ਲਈ ਵੀ ਵਰਤਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤ ਇਨ੍ਹਾਂ ਇੱਥੇ ਰੋਜ਼ਾਨਾ ਲੋਕਾਂ ਦੇ ਮਸਲੇ ਸੁਣਿਆ ਕਰਨਗੀਆਂ ਅਤੇ ਉਨ੍ਹਾਂ ਮਸਲਿਆਂ ਦੀਆਂ ਹੱਲ ਕਰਿਆ ਕਰਨਗੀਆਂ। ਰੰਧਾਵਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisement

Advertisement