ਭਾਜਪਾ ਨੀਤੀਆਂ ਘਰ-ਘਰ ਪਹੁੰਚਾਵਾਂਗੇ: ਸੈਣੀ
ਪਿੰਡ ਮੀਆਂਪੁਰ ਵਿੱਚ ਜੋਗਿੰਦਰ ਸਿੰਘ ਹਾਲ-ਚਾਲ ਪੁੱਛਣ ਲਈ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਡੇਰਾਬੱਸੀ ਹਲਕੇ ਦੇ ਹਰ ਘਰ ਤੱਕ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ, ਉਨ੍ਹਾਂ ਸੂਬਿਆਂ ਦੀ ਤਰੱਕੀ ਤੁਹਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’, ਕਾਂਗਰਸ ਤੇ ਅਕਾਲੀ ਦਲ ਨੇ ਸੂਬੇ ਨੂੰ ਵਿਕਾਸ ਪੱਖੋਂ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਥੋਪੀ ਕਿਸਾਨ ਵਿਰੋਧੀ ਨੀਤੀ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈਣ ਨਾਲ ਕਿਸਾਨਾਂ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜ਼ਮੀਨਾਂ ’ਤੇ ਕਿਸਾਨਾਂ ਦਾ ਹੀ ਹੱਕ ਹੈ ਜੋ ਧਰਤੀ ਦੀ ਹਿੱਕ ਚੀਰ ਕੇ ਲੋਕਾਂ ਦਾ ਢਿੱਡ ਭਰਦੇ ਹਨ। ਸ੍ਰੀ ਸੈਣੀ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਹਲਕਾ ਡੇਰਾਬੱਸੀ ਨੂੰ ਤਰੱਕੀ ਦੀਆਂ ਲੀਂਹਾਂ ਉੱਤੇ ਲੈ ਕੇ ਜਾਵਾਂਗੇ।
ਇਸ ਮੌਕੇ ਹਰਦੀਪ ਸਿੰਘ, ਕੁਲਦੀਪ ਸਿੰਘ, ਗੁਰਨਾਮ ਸਿੰਘ, ਸਵਰਨ ਸਿੰਘ, ਗੁਰਚਰਨ ਸਿੰਘ, ਹਰਪ੍ਰੀਤ ਸਿੰਘ, ਪੁਸ਼ਪਿੰਦਰ ਮਹਿਤਾ ਤੇ ਸੰਨਤ ਭਾਰਦਵਾਜ ਵੀ ਹਾਜ਼ਰ ਸਨ।