DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ ਪੀੜਤਾਂ ਲਈ ਸਿਹਤ ਸਹੂਲਤਾਂ ਯਕੀਨੀ ਬਣਾਵਾਂਗੇ: ਸਿਹਤ ਮੰਤਰੀ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਬਿ, 14 ਜੁਲਾਈ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਿਵਲ ਹਸਪਤਾਲ ਵਿੱਚ ਮੀਟਿੰਗ ਦੌਰਾਨ ਕਿਹਾ ਕਿ ਹੜ੍ਹ ਪੀੜਤਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ...
  • fb
  • twitter
  • whatsapp
  • whatsapp
featured-img featured-img
ਫਤਹਿਗਡ਼੍ਹ ਸਾਹਿਬ ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਬਿ, 14 ਜੁਲਾਈ

Advertisement

ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਿਵਲ ਹਸਪਤਾਲ ਵਿੱਚ ਮੀਟਿੰਗ ਦੌਰਾਨ ਕਿਹਾ ਕਿ ਹੜ੍ਹ ਪੀੜਤਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਮੁਹਿੰਮ ਸ਼ੁਰੂ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਬਿ ਵਿੱਚ ਛੇਤੀ ਹੀ 20 ਬਿਸਤਰਿਆਂ ਦਾ ਆਈਸੀਯੂ ਕੇਂਦਰ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਿਹਤ ਸੇਵਾਵਾਂ ਹਾਸਲ ਕਰਨ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਾ ਜਾਣਾ ਪਵੇ। ਸਿਹਤ ਮੰਤਰੀ ਨੇ ਕਿਹਾ ਕਿ ਛੇਤੀ ਹੀ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਤਾਂ ਜੋ ਹਸਪਤਾਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ। ਉਨ੍ਹਾਂ ਵਿਸ਼ਵਕਰਮਾ ਕਲੋਨੀ ਦਾ ਦੌਰਾ ਵੀ ਕੀਤਾ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ। ਮੀਟਿੰਗ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਚੇਅਰਮੈਨ ਅਜੇ ਸਿੰਘ ਲਬਿੜਾ, ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਐੱਸਡੀਐੱਮ ਹਰਪ੍ਰੀਤ ਸਿੰਘ ਅਟਵਾਲ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਆਪ ਆਗੂ ਪਵੇਲ ਹਾਂਡਾ, ਐਡ.ਰਾਜੇਸ਼ ਉੱਪਲ, ਨਵਦੀਪ ਸਿੰਘ ਨਵੀ, ਡਾ. ਸਵਪਨਜੋਤ ਕੌਰ, ਡਾ. ਸਰਿਤਾ, ਡਾ. ਰਾਜੇਸ਼ ਕੁਮਾਰ ਅਤੇ ਬਲਜਿੰਦਰ ਸਿੰਘ ਮੌਜੂਦ ਸਨ।

ਹੜ੍ਹ ਪੀੜਤਾਂ ਦੀ ਮਦਦ ਲਈ ਅਪੀਲ

ਐੱਸਏਐੱਸ ਨਗਰ (ਪੱਤਰ ਪ੍ਰੇਰਕ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਡਾ. ਬੀ.ਆਰ.ਅੰਬੇਦਕਰ ਮੈਡੀਕਲ ਕਾਲਜ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤਾਂ ਦਿੱਤੀਆਂ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਾਕਟਰੀ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨਾ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਨਿੱਜੀ ਹਸਪਤਾਲਾਂ, ਗ਼ੈਰ-ਸਰਕਾਰੀ ਸੰਸਥਾਵਾਂ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੰਤਰੀ ਨੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਮੈਡੀਕਲ ਐਸੋਸੀਏਸ਼ਨ, ਨਿੱਜੀ ਹਸਪਤਾਲ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਮਰੀਜ਼ਾਂ ਦੀ ਜਾਂਚ, ਇਲਾਜ, ਐਂਬੂਲੈਂਸ ਸੇਵਾ, ਮੈਡੀਕਲ ਕੈਂਪ, ਦਵਾਈਆਂ ਅਤੇ ਰਾਸ਼ਨ ਦੀ ਵੰਡ ਰਾਹੀਂ ਪੀੜਤਾਂ ਦਾ ਦੁੱਖ ਵੰਡਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਪੁਖ਼ਤਾ ਇੰਤਜ਼ਾਮ ਹਨ ਅਤੇ ਹੜ ਪੀੜਤਾਂ ਦਾ ਪੂਰੀ ਤਰ੍ਹਾਂ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।

Advertisement
×